Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 10:22 am

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ : ਭਾਰਤ ਤੇ ਪਾਕਿਸਤਾਨ ਨੂੰ 200% ਟੈਕਸ ਦੀ ਧਮਕੀ ਦੇ ਕੇ ਟਕਰਾਅ ਰੋਕਿਆ

ਟਰੰਪ : ਭਾਰਤ ਤੇ ਪਾਕਿਸਤਾਨ ਨੂੰ 200% ਟੈਕਸ ਦੀ ਧਮਕੀ ਦੇ ਕੇ ਟਕਰਾਅ ਰੋਕਿਆ

ਵਾਸ਼ਿੰਗਟਨ , 19 ਫਰਵਰੀ : ਭਾਰਤ ਅਤੇ ਪਾਕਿਸਤਾਨ ਵਿਚ ਪਿਛਲੇ ਸਮੇ ਦੌਰਾਨ ਹੋਏ ਟਕਰਾਅ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਆਪਣਾ ਬਿਆਨ ਦਿੱਤਾ ਹੈ। ਉਨਾ ਦਾਅਵਾ ਕੀਤਾ ਹੈ ਕਿ ਉਨਾ 200 ਫੀਸਦੀ ਟੈਕਸ ਦੀ ਧਮਕੀ ਦੇ ਕੇ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਨੂੰ ਰੋਕਿਆ ਹੈ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਦਖਲਅੰਦਾਜ਼ੀ ਨਾਲ ਦੋ ਪ੍ਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀ ਦੇਸ਼ਾਂ ਵਿਚਾਲੇ ਜੰਗ ਟਲੀ ਸੀ।

ਵਾਸ਼ਿੰਗਟਨ ਵਿੱਚ ‘ਬੋਰਡ ਆਫ ਪੀਸ’ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਵ੍ਹਾਈਟ ਹਾਊਸ ਵਿੱਚ ਆਪਣੇ ਦੂਜੇ ਕਾਰਜਕਾਲ ਦੇ ਪਹਿਲੇ ਸਾਲ ਦੇ ਅੰਦਰ ਉਨ੍ਹਾਂ ਨੇ ਅੱਠ ਜੰਗਾਂ ਰੋਕਣ ਵਿੱਚ ਭੂਮਿਕਾ ਨਿਭਾਈ ਹੈ।

ਭਾਰਤ ਸਰਕਾਰ ਵੱਲੋਂ ਪਹਿਲਾਂ ਹੀ ਕਿਸੇ ਤੀਜੀ ਧਿਰ ਦੀ ਮਧਸਥਤਾ ਦੇ ਦਾਅਵਿਆਂ ਨੂੰ ਨਕਾਰਿਆ ਜਾ ਚੁੱਕਾ ਹੈ। ਸਮਾਗਮ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸਹਿਬਾਜ ਸਰੀਫ ਵੀ ਮੌਜੂਦ ਸਨ। ਟਰੰਪ ਨੇ ਸੰਘਰਸ਼ਾਂ ਦੀ ਸੂਚੀ ਦਿੰਦੇ ਹੋਏ ਮੌਜੂਦ ਨੇਤਾਵਾਂ ਨੂੰ ਖੜ੍ਹੇ ਹੋਣ ਲਈ ਕਿਹਾ।

Scroll to Top