ਦਿੱਲੀ, 25 ਅਕਤੂਬਰ 2025 : ਅਮਰੀਕਾ ਦੇ ਓਟਾਰੀਓ, ਕੈਲੀਫੋਰਨੀਆ ਵਿਚ ਇਕ ਪੰਜਾਬੀ ਟਰੱਕ ਡਰਾਈਵਰ ਨੌਜਵਾਨ ਵਲੋ ਹੋਏ ਹਾਦਸੇ ਵਿਚ ਜਿਥੇ ਤਿੰਨ ਵਿਅਕਤੀਆਂ ਦੀ ਮੋਤ ਹੋ ਗਈ ਸੀ। ਉਸ ਵਿਚ ਹੁਣ ਡਰਾਈਵਰ ਦੇ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਉਨਾ ਅਮਰੀਕਾ ਵਲੋ ਲਗਾਏ ਡਰੱਗ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋ ਨਕਾਰਿਆ ਹੈ।
ਜਾਣਕਾਰੀ ਅਨੁਸਾਰ ਭਿਆਨਕ ਸੜਕ ਹਾਦਸੇ ਵਿੱਚ ਸ਼ਾਮਲ ਪੰਜਾਬੀ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ (21) ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਪੁੱਤਰ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦਾ ਸੇਵਨ ਨਹੀਂ ਕਰਦਾ। ਇਸ ਦੇ ਨਾਲ ਹੀ ਪਰਿਵਾਰ ਨੇ ਆਪਣੇ ਪੁੱਤਰ ਨੂੰ ਕਾਨੂੰਨੀ ਸੰਕਟ ਵਿੱਚੋਂ ਕੱਢਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਹ ਦਰਦਨਾਕ ਹਾਦਸਾ ਓਂਟਾਰੀਓ, ਕੈਲੀਫੋਰਨੀਆ ਵਿੱਚ ਵਾਪਰਿਆ ਜਿੱਥੇ ਇੱਕ ਟਰੱਕ ਨੇ ਅੱਠ ਵਾਹਨਾਂ ਦੀ ਟੱਕਰ ਮਾਰ ਦਿੱਤੀ ਅਤੇ ਨਤੀਜੇ ਵਜੋਂ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ।