ਟੀ-20 ਵਿਸ਼ਵ ਕੱਪ ਨੂੰ ਲੈ ਕੇ ਬੰਗਲਾਦੇਸ਼ ਕ੍ਰਿਕਟ ਬੋਰਡ ਦਾ ਆਈਸੀਸੀ ‘ਤੇ ਦਬਾਅ

ਦਿੱਲੀ, 23 ਜਨਵਰੀ : ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਨੇ ਆਉਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਨੂੰ ਲੈ ਕੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਦੀ ਸੁਤੰਤਰ ਵਿਵਾਦ ਨਿਪਟਾਰਾ ਕਮੇਟੀ (ਡੀਆਰਸੀ) ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ। ਬੀਸੀਬੀ ਵੱਲੋਂ ਕਿਹਾ ਗਿਆ ਹੈ ਕਿ ਬੰਗਲਾਦੇਸ਼ ਦੇ ਮੈਚ ਭਾਰਤ ਵਿੱਚ ਕਰਵਾਉਣ ਦੀ ਥਾਂ ਕਿਸੇ ਹੋਰ ਦੇਸ਼ ਵਿੱਚ ਤਬਦੀਲ ਕੀਤੇ ਜਾਣ।

ਜਾਣਕਾਰੀ ਦੇ ਅਨੁਸਾਰ ਬੀਸੀਬੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਖਿਡਾਰੀਆਂ ਦੀ ਸੁਰੱਖਿਆ ਅਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਚ ਸ੍ਰੀਲੰਕਾ ਵਿੱਚ ਕਰਵਾਉਣਾ ਬਿਹਤਰ ਵਿਕਲਪ ਹੋ ਸਕਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਇਹ ਮਾਮਲਾ ਹੱਲ ਨਹੀਂ ਹੁੰਦਾ ਤਾਂ ਟੀ-20 ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੀ ਥਾਂ ਸਕਾਟਲੈਂਡ ਦੀ ਟੀਮ ਨੂੰ ਸ਼ਾਮਲ ਕਰਨ ਦਾ ਫੈਸਲਾ ਵੀ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਆਈਸੀਸੀ ਦੀ ਵਿਵਾਦ ਨਿਪਟਾਰਾ ਕਮੇਟੀ ਇੱਕ ਸੁਤੰਤਰ ਸਾਲਸੀ ਸੰਗਠਨ ਹੈ, ਜੋ ਆਈਸੀਸੀ, ਇਸ ਦੇ ਮੈਂਬਰ ਬੋਰਡਾਂ, ਖਿਡਾਰੀਆਂ ਅਤੇ ਅਧਿਕਾਰੀਆਂ ਨਾਲ ਸੰਬੰਧਿਤ ਵਿਵਾਦਾਂ ਨੂੰ ਨਿਪਟਾਉਣ ਦਾ ਅਧਿਕਾਰ ਰੱਖਦੀ ਹੈ, ਜੋਕਿ ਇਸ ਉਪਰ ਵਿਚਾਰ ਕਰ ਰਹੀ ਹੈ।

Scroll to Top