ਟੈ੍ਰਕਟਰ ਤੇ ਸਟੰਟ ਕਰਦੇ ਸਮੇਂ ਟੈ੍ਰਕਟਰ ਪਲਟਣ ਨਾਲ ਇਕ ਜ਼ਖ਼ਮੀ

ਟੈ੍ਰਕਟਰ ਤੇ ਸਟੰਟ ਕਰਦੇ ਸਮੇਂ ਟੈ੍ਰਕਟਰ ਪਲਟਣ ਨਾਲ ਇਕ ਜ਼ਖ਼ਮੀ
ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਨਵੇਂ ਬੱਸ ਸਟੈਂਡ `ਤੇ ਕੁਝ ਨੌਜਵਾਨਾਂ ਵੱਲੋਂ ਟਰੈਕਟਰ ’ਤੇ ਸਟੰਟ ਕਰਦੇ ਸਮੇਂ ਟਰੈਕਟਰ ਪਲਟ ਜਾਣ ਕਰਕੇ ਇੱਕ ਨੌਜਵਾਨ ਪ੍ਰਭਜੋਤ ਸਿੰਘ ਜ਼ਖਮੀ ਹੋ ਗਿਆ ਹੈ ਨੂੰ ਇਲਾਜ ਦੇ ਲਈ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਰੋਡ ਸੇਫਟੀ ਫੋਰਸ ਦੇ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ `ਤੇ ਇਕ ਟਰੈਕਟਰ ਪਲਟ ਗਿਆ ਹੈ, ਜਿਸ `ਤੇ ਪੰਜ ਨੌਜਵਾਨ ਸਵਾਰ ਸਨ, ਜਦੋਂ ਉਨ੍ਹਾਂ ਨੇ ਉੱਥੇ ਪਹੁੰਚ ਕੇ ਦੇਖਿਆ ਤਾਂ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ ਅਤੇ ਟਰੈਕਟਰ `ਤੇ ਬੈਠਾ ਨੌਜਵਾਨ ਪ੍ਰਭਜੋਤ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਇਨ੍ਹਾਂ `ਚੋਂ ਇਕ ਨੌਜਵਾਨ ਹਰਪ੍ਰੀਤ ਸਿੰਘ ਵਾਸੀ ਪਿੰਡ ਸਾਹਰੀ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top