ਟੋਰਾਂਟੋ ਵਿੱਚ ਭਾਰਤੀ ਨਾਗਰਿਕ ਦੀ ਹੱਤਿਆ, ਜਾਂਚ ਸ਼ੁਰੂ

ਟੋਰਾਂਟੋ , 24 ਦਸੰਬਰ : ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਇੱਕ ਭਾਰਤੀ ਨਾਗਰਿਕ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ ਹੈ, ਜਿਸ ਕਾਰਨ ਪਰਿਵਾਰ ਭਾਰੀ ਸਦਮੇ ਵਿਚ ਹੈ। ਦਸ ਦਈਏੇ ਕਿ ਇਹ ਹੱਤਿਆ ਇਕ ਹਿਮਾਂਸ਼ੀ ਖੁਰਾਣਾ ਨਾਮ ਦੀ ਭਾਰਤੀ ਨਾਗਰਿਕ ਦੀ ਹੋਈ ਹੈ।

ਉਧਰ ਦੂਸਰੇਪਾਸੇ ਟੋਰਾਂਟੋ ਪੁਲਿਸ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ ਸ਼ਹਿਰ ਵਿੱਚ 30 ਸਾਲਾ ਭਾਰਤੀ ਮੂਲ ਦੀ ਔਰਤ ਦੀ ਹੱਤਿਆ ਕੀਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਇੱਕ ਸ਼ੱਕੀ ਵਿਅਕਤੀ, ਜੋ ਪੀੜਤ ਨੂੰ ਜਾਣਦਾ ਸੀ, ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੇ ਖ਼ਿਲਾਫ਼ ਕੈਨੇਡਾ-ਪੱਧਰੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਭਾਰਤੀ ਕੌਂਸੁਲੇਟ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ’ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਟੋਰਾਂਟੋ ਵਿੱਚ ਨੌਜਵਾਨ ਭਾਰਤੀ ਨਾਗਰਿਕ ਦੇ ਕਤਲ ਦੀ ਘਟਨਾ ਤੋਂ ਉਹ ਬਹੁਤ ਦੁਖੀ ਅਤੇ ਹੈਰਾਨ ਹਨ।

Scroll to Top