Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:16 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਪਟਿਆਲਾ, 28 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਮਿਸ਼ਨ ਵਿਕਾਸ ਤਹਿਤ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਬਾਬਾ ਦੀਪ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ ਵਿਖੇ (ਵੱਡੀ ਨਦੀ ਦੇ ਪੁੱਲ ਦੇ ਨਾਲ) ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਵਿੱਚ ਟ੍ਰੈਫਿਕ ਦੀ ਸਮੱਸਿਆ ਦਾ ਸੁਚੱਜਾ ਹੱਲ ਨਿਕਲੇਗਾ ਅਤੇ ਆਵਾਜਾਈ ਸੁਗਮ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸਦੇ ਨਾਲ ਹੀ ਸਿਹਤ ਮੰਤਰੀ ਨੇ ਨਦੀ ਦੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਦੀ ਦੀ ਸਫਾਈ ਅਤੇ ਮਜ਼ਬੂਤੀ ਦੇ ਕੰਮ ਸਮੇਂ ਸਿਰ ਪੂਰੇ ਕੀਤੇ ਜਾਣ, ਤਾਂ ਜੋ ਹੜ੍ਹਾਂ ਦੇ ਖਤਰੇ ਤੋਂ ਪਟਿਆਲਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਦੀ ਦੀ ਸਫਾਈ ਨਾਲ ਇਲਾਕੇ ਵਿੱਚ ਸਫਾਈ ਪ੍ਰਬੰਧ ਵੀ ਸੁਧਰੇਗਾ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਹੋਰ ਕਿਹਾ ਕਿ ਇਲਾਕਾ ਵਾਸੀਆਂ ਦੀ ਸਿਹਤ ਅਤੇ ਮਨੋਰੰਜਨ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜਿੱਥੇ ਲੋਕ ਸੈਰ ਕਰ ਸਕਣਗੇ। ਇਸ ਦੇ ਨਾਲ-ਨਾਲ ਵਾਤਾਵਰਣ ਨੂੰ ਸੁੰਦਰ ਬਣਾਉਣ ਲਈ ਵੱਡੇ ਪੱਧਰ ’ਤੇ ਰੁੱਖ ਲਗਾਏ ਜਾਣਗੇ। ਓਹਨਾ ਕਿਹਾ ਕਿਸਰਕਾਰ ਵੱਲੋਂ ਇਹ ਉਪਰਾਲੇ ਲੋਕ ਭਲਾਈ ਅਤੇ ਇਲਾਕੇ ਦੇ ਸਮੱਗਰ ਵਿਕਾਸ ਲਈ ਅਹਿਮ ਕਦਮ ਸਾਬਿਤ ਹੋਣਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Scroll to Top