Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 9:27 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਟਾਫ਼ ਨਾਲ ਮਨਾਈ ਦੀਵਾਲੀ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਟਾਫ਼ ਨਾਲ ਮਨਾਈ ਦੀਵਾਲੀ

ਪਟਿਆਲਾ, 7 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ਼ ਨਾਲ ਦੀਵਾਲੀ ਦਾ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਇਕੱਠੇ ਹੋ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਤਿਉਹਾਰ ਦੀ ਰੌਣਕ ਦਾ ਆਨੰਦ ਮਾਣਿਆ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਤਿਉਹਾਰ ਸਾਰਿਆਂ ਨੂੰ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ। ਅਜਿਹੇ ਮੌਕੇ ਦਫ਼ਤਰੀ ਰੁਝੇਵਿਆਂ ਤੋਂ ਇਲਾਵਾ ਇਕੱਠੇ ਹੋ ਕੇ ਖੁਸ਼ੀਆਂ ਮਨਾਉਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰੀਤਾ ਜੌਹਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਦਿਵਿਆ ਸਿੰਗਲਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਨੇ ਵੀ ਸਟਾਫ਼ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ਼ ਨੇ ਤਿਉਹਾਰ ਨੂੰ ਆਪਸੀ ਸਦਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ।
Scroll to Top