Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 9:10 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਘਨੌਰ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਘਨੌਰ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਘਨੌਰ, 23 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਘਨੌਰ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਮੰਡੀ ‘ਚ ਮੌਜੂਦ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਦਿਆਂ ਖਰੀਦ ਪ੍ਰਕ੍ਰਿਆ ‘ਤੇ ਤਸੱਲੀ ਪ੍ਰਗਟਾਈ।

ਮੰਡੀ ‘ਚ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ-ਪਹਿਲਾਂ ਉਨ੍ਹਾਂ ਨੂੰ ਪਰਾਲੀ ਸੰਭਾਲਣ ਲਈ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਕਿ ਉਹ ਆਪਣੀ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲ ਸਕਣ, ਇਸ ‘ਤੇ ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਦਾਇਤ ਜਾਰੀ ਕੀਤੀ।

ਕਿਸਾਨਾਂ ਨੇ ਡੀ.ਏ.ਪੀ. ਖਾਦ ਸਮੇਂ ਸਿਰ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਹੁਤ ਜਲਦ ਡੀ.ਏ.ਪੀ. ਦਾ ਇੱਕ ਰੇਕ ਰਾਜਪੁਰਾ ਰੇਲਵੇ ਸਟੇਸ਼ਨ ‘ਤੇ ਪੁੱਜ ਰਿਹਾ ਹੈ, ਜੋ ਕਿ ਕੇਵਲ ਰਾਜਪੁਰਾ ਤੇ ਘਨੌਰ ਇਲਾਕੇ ਦੇ ਕਿਸਾਨਾਂ ਨੂੰ ਦਿੱਤਾ ਜਾਵੇਗਾ।

ਕਿਸਾਨਾਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੂੰ ਦੱਸਿਆ ਕਿ ਉਨ੍ਹਾਂ ਦੀ ਫਸਲ ਦੀ ਮੰਡੀਆਂ ਵਿੱਚ ਖਰੀਦ ਨਾਲੋ-ਨਾਲ ਹੋ ਰਹੀ ਹੈ ਅਤੇ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਈ, ਜਿਸ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਹ ਧੰਨਵਾਦ ਕਰਦੇ ਹਨ।

ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚ 6 ਲੱਖ 70 ਹਜ਼ਾਰ 34 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ‘ਚੋਂ 6 ਲੱਖ 63 ਹਜ਼ਾਰ 530 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 1498 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ, ਡੀ. ਐਮ ਪਨਸਪ ਮਨਦੀਪ ਕਾਲੇਕਾ, ਡੀ. ਐਮ ਮਾਰਕਫੈਡ ਵਿਪਨ ਸ਼ਰਮਾ, ਡੀ.ਐਮ. ਵੇਅਰਹਾਊਸ ਨਿਰਮਲ ਸਿੰਘ ਸਮੇਤ ਆੜਤੀਏ ਤੇ ਕਿਸਾਨ ਮੌਜੂਦ ਸਨ।

Scroll to Top