Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 4:59 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦਾ ਆਗਾਜ਼

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦਾ ਆਗਾਜ਼

ਪਟਿਆਲਾ, 29 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਹ ਵੈਨ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਦੇ ਸਾਰੇ 16 ਸਿੱਖਿਆ ਬਲਾਕਾਂ ਨੂੰ ਕਵਰ ਕਰਦੀ ਹੋਈ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਉਤਸ਼ਾਹਿਤ ਕਰੇਗੀ।

ਸਰਕਾਰੀ ਐਲਿਮੈਂਟਰੀ ਸਮਾਰਟ ਸਕੂਲ, ਮਾਡਲ ਟਾਊਨ (ਬਲਾਕ ਪਟਿਆਲਾ–3) ਵਿੱਚ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਇਸ ਦਾਖ਼ਲਾ ਮੁਹਿੰਮ ਦਾ ਮਕਸਦ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਗੁਣਵੱਤਾਪੂਰਨ ਸਿੱਖਿਆ, ਆਧੁਨਿਕ ਸਿੱਖਿਆ ਢਾਂਚੇ ਅਤੇ ਵਿਦਿਆਰਥੀ-ਮਿੱਤਰ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਹੈ।

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਕਿਉਂਕਿ ਇਹ ਸਕੂਲ ਹਰ ਪੱਖੋਂ ਨਿੱਜੀ ਸਕੂਲਾਂ ਤੋਂ ਉਤਮ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ, ਵਰਦੀਆਂ ਅਤੇ ਮਿਡ-ਡੇ ਮੀਲ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹਰ ਪੱਖੋਂ ਯੋਗ ਅਤੇ ਸਮਰਪਿਤ ਹੋਣ ਕਾਰਨ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ।

Scroll to Top