Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:46 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ.ਐਲ.ਐਸ.ਏ. ਵੱਲੋਂ ਮਜ਼ਦੂਰ  ਦਿਵਸ ਮੌਕੇ ਜ਼ਿਲ੍ਹੇ ਵਿੱਚ ਜਾਗਰੂਕਤਾ ਅਭਿਆਨ ਦਾ ਆਯੋਜਨ

ਡੀ.ਐਲ.ਐਸ.ਏ. ਵੱਲੋਂ ਮਜ਼ਦੂਰ  ਦਿਵਸ ਮੌਕੇ ਜ਼ਿਲ੍ਹੇ ਵਿੱਚ ਜਾਗਰੂਕਤਾ ਅਭਿਆਨ ਦਾ ਆਯੋਜਨ

ਪਟਿਆਲਾ 2 ਮਈ : ਜ਼ਿਲ੍ਹਾ ਅਤੇ ਸੈਸ਼ਨਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਵਤਾਰ ਸਿੰਘ, (ਡੀ.ਐਲ.ਐਸ.ਏ.) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਜੀ ਦੀਆਂ ਹਦਾਇਤਾਂ ਅਨੁਸਾਰ 1 ਮਈ ਨੂੰ ਲੇਬਰ ਦਿਵਸ ਮਨਾਇਆ ਗਿਆ।

ਇਸ ਮੌਕੇ ‘ਤੇ ਜ਼ਿਲ੍ਹਾ ਪਟਿਆਲਾ ਦੇ ਗੁਰੂ ਨਾਨਕ ਬ੍ਰਿਕਸ, ਪਿੰਡ ਨੂਰ ਖੇੜੀਆ ਅਤੇ ਆਟੋ ਰਿਕਸ਼ਾ ਸਟੈਂਡ, ਰੇਲਵੇ ਸਟੇਸ਼ਨ, ਪਟਿਆਲਾ ਵਿਖੇ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸੈਮੀਨਾਰਾਂ ਨੂੰ ਸ਼੍ਰੀ ਅਸ਼ੋਕ ਕੁਮਾਰ ਚੌਹਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਸੰਬੋਧਿਤ ਕੀਤਾ। ਉਨ੍ਹਾਂ ਨੇ ਮਜ਼ਦੂਰਾਂ ਦੇ ਹੱਕਾਂ ਦੀ ਸੁਰੱਖਿਆ, ਉਨ੍ਹਾਂ ਲਈ ਇਜ਼ਤ ਅਤੇ ਨਿਆਂ ਨੂੰ ਯਕੀਨੀ ਬਣਾਉਣ ਦੀ ਮਹੱਤਤਾ ਉਜਾਗਰ ਕੀਤੀ।

ਉਨ੍ਹਾਂ ਨੇ ਕਿਹਾ ਕਿ ਕਾਨੂੰਨੀ ਜਾਗਰੂਕਤਾ ਮਜ਼ਦੂਰ ਵਰਗ ਨੂੰ ਸਸ਼ਕਤ ਕਰਨ ਅਤੇ ਇੱਕ ਨਿਆਂਪੂਰਨ ਤੇ ਸਮਤਾਵਾਂਤ ਸਮਾਜ ਦੀ ਰਚਨਾ ਵਿੱਚ ਇਕ ਮਹੱਤਵਪੂਰਨ ਸਾਧਨ ਹੈ।

ਇਸ ਤੋਂ ਇਲਾਵਾ, ਜ਼ਿਲ੍ਹਾ ਪਟਿਆਲਾ ਦੇ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਜ਼ਿਲ੍ਹੇ ਵਿੱਚ ਹੋਰ 15 ਜਾਗਰੂਕਤਾ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ ਗਿਆ। ਇਹ ਸਾਰੇ ਉਪਰਾਲੇ ਮਿਲ ਕੇ ਡੀ.ਐਲ.ਐਸ.ਏ. ਪਟਿਆਲਾ ਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ, ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨ ਅਤੇ ਸਮਾਜਿਕ ਨਿਆਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

Scroll to Top