ਡੇਂਗੂ ਦੇ ਖਾਤਮੇ ਲਈ ਸਿਹਤ ਵਿਭਾਗ ਵਚਨਬੱਧ : ਸਿਵਲ ਸਰਜਨ

ਪਟਿਆਲਾ, 11 ਜੁਲਾਈ : ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ ਉੱਤ ਜਿਲ੍ਹੇ ਅਧੀਨ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਨਾਲ ਨਾਲ ਰੋਡਵੇਜ਼ ਵਰਕਸ਼ਾਪਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੀ ਅਗਵਾਈ ਸਿਵਲ ਸਰਜਨ ਡਾ· ਜਗਪਾਲਇੰਦਰ ਸਿੰਘ ਨੇ ਕੀਤੀ।

ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਡੇਂਗੂ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲ੍ਹੇ ਭਰ ਵਿੱਚ ਸਪੈਸ਼ਲ ਕੈਂਪੇਨ ਚਲਾਈ ਗਈ। ਇਸ ਅਭਿਆਨ ਵਿੱਚ ਟੀਮਾਂ ਦਾ ਨਿਰੀਖਣ ਸਿਵਲ ਸਰਜਨ ਸਮੇਤ ਜਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਕੀਤਾ ਗਿਆ।

ਇਸ ਦੌਰਾਨ ਜਿਲ੍ਹੇ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਦਫਤਰ ਅਤੇ ਰੋਡਵੇਜ਼ ਵਰਕਸ਼ਾਪਾਂ ਵਿੱਚ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਿਵਲ ਸਰਜਨ ਦਫਤਰ, ਮਾਤਾ ਕੁਸ਼ੱਲਿਆ ਹਸਪਤਾਲ, ਕੋਰਟ ਕਾਂਪਲੈਕਸ, ਪੋਸਟ ਆਫਿਸ ਕੋਰਟ ਕਾਂਪਲੈਕਸ, ਹੈੱਡ ਆਫਿਸ ਪੀਐਸਪੀਸੀਐਲ, ਪੀਐਸਟੀਸੀਐਲ, ਐਸਬੀਆਈ ਬੈਂਕ, ਪੀਆਰਟੀਸੀ ਵਰਕਸ਼ਾਪ, ਮਾਰਕਫੈੱਡ, ਨਿਊ ਬੱਸ ਸਟੈਂਡ ਪਟਿਆਲਾ,ਗਵਰਮੈਂਟ ਪ੍ਰੈੱਸ, ਜਿਲ੍ਹਾ ਪ੍ਰੀਸ਼ਦ, ਏਡੀਸੀ ਆਫਿਸ, ਪਟਵਾਰਖਾਨਾ, ਪੰਜਾਬ ਮੰਡੀ ਬੋਰਡ, ਗਵਰਮੈਂਟ ਕੁਆਰਟਰਜ਼ ਪ੍ਰੈੱਸ, ਪੋਸਟ ਆਫਿਸ, ਬਾਗਬਾਨੀ ਆਫਿਸ, ਪਾਠਕ ਵਿਹਾਰ, ਪੀਆਰਟੀਸੀ ਵਰਕਸ਼ਾਪ,  ਵਾਟਰ ਸਪਲਾਈ, ਮਾਈਨਿੰਗ ਡਿਪਾਰਟਮੈਂਟ, ਪ੍ਰਦੂਸ਼ਣ ਕੰਟਰੋਲ ਆਫਿਸ, ਗਵਰਮੈਂਟ ਆਯੁਰਵੈਦਿਕ ਆਫਿਸ, ਇੰਸ਼ੋਰੈਂਸ ਆਫਿਸ ਸਾਈਂ ਮਾਰਕਿਟ, ਗਵਰਮੈਂਟ ਆਯੁਰਵੈਦਿਕ ਕਾਲਜ, ਗਵਰਮੈਂਟ ਵੈਟਨਰੀ ਹਸਪਤਾਲ, ਪੰਜਾਬ ਵਾਟਰ ਸਪਲਾਈ ਡਿਪਾਰਟਮੈਂਟ, ਆਈਟੀਆਈ ਬੁਆਇਜ਼, ਪੁੱਡਾ ਆਫਿਸ ਆਦਿ ਥਾਂਵਾਂ ਉੱਤੇ ਵਿਜ਼ਿਟ ਕਰਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ।

ਸਿਵਲ  ਸਰਜਨ ਪਟਿਆਲਾ ਨੇ ਦੱਸਿਆ ਕਿ ਡੇਂਗੂ ਦੀ ਜੜ੍ਹ ਖਤਮ ਕਰਨ ਲਈ ਵੀਐੱਚਐਨਐਸਸੀ ਅਤੇ ਮੁਹੱਲਿਆਂ ਦੇ  ਮੁਹਤਬਰ ਵਿਅਕਤੀਆਂ ਤੋਂ ਵੀ ਮਦਦ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਤਾਲਮੇਲ ਕਰਕੇ ਥਾਂ ਥਾਂ ਉੱਤੇ ਫੌਗਿੰਗ ਵੀ ਕਰਵਾਈ ਜਾ ਰਹੀ ਹੈ।

ਇਸ ਮੌਕੇ ਸਿਹਤ ਵਿਭਾਗ ਪਟਿਆਲਾ ਦੇ ਸਮੂਹ ਸਿਹਤ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਘਰ ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਜਿਨ੍ਹਾਂ ਇਮਾਰਤਾਂ ਅਤੇ ਬਿਲਡਿੰਗਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕੀਤਾ ਗਿਆ। ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ ਬਾਰੇ ਸਮਝਾਇਆ ਗਿਆ ।

ਜਿਲ੍ਹਾ ਐਪੀਡੇਮੌਲੋਜਿਸਟ ਡਾ· ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 39694 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 391 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 379518 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 1444 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

Leave a Comment

Your email address will not be published. Required fields are marked *

Scroll to Top