Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 30 Oct 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹੈ : ਪ੍ਰੋ. ਬਡੂੰਗਰ

ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹੈ : ਪ੍ਰੋ. ਬਡੂੰਗਰ

ਪਟਿਆਲਾ, 5 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦੇ ਕੇ ਹਿੰਦੁਸਤਾਨ ਦੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।
ਉਨ੍ਹਾਂ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦਿੱਤੇ ਜਾਣ ਦੀ ਨਿਖੇਦੀ ਕਰਦਿਆਂ ਕਿਹਾ ਕਿ ਇੱਕੋ ਦੇਸ਼ ਵਿੱਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ ।
ਉਹਨਾਂ ਕਿਹਾ ਕਿ ਇੱਕ ਪਾਸੇ ਡੇਰਾ ਸਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਤੱਕ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵੱਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨਾਂ ਵੱਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਵੀ ਜੇਲਾਂ ਵਿੱਚ ਬੰਦ ਹੋਇਆਂ ਨੂੰ ਲੰਮਾ ਸਮਾਂ ਹੋ ਗਿਆ ਹੈ, ਉਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਅਜਿਹਾ ਕਰਕੇ ਸਰਕਾਰਾਂ ਅਤੇ ਅਦਾਲਤਾਂ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਹਰਿਆਣਾ ਤੇ ਰੋਹਤਕ ਦੀ ਸੁਨਾਰੀਆ ਜੇਲ ਵਿੱਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ 2017 ਤੋਂ ਲੈ ਕੇ ਹੁਣ ਤੱਕ ਇੱਕ ਦਰਜਨ ਦੇ ਕਰੀਬ ਵਾਰ ਪੈਰੋਲ ਤੇ ਫਰਲੋ ਉੱਤੇ ਜੇਲ ਤੋਂ ਬਾਹਰ ਆ ਚੁੱਕਾ ਹੈ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸੰਗੀਨ ਦੋਸ਼ਾਂ ਵਿੱਚ ਘਿਰੇ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ ਵਾਰ ਪੈਰੋਲ ਜਾਂ ਫਰਲੋ ਦੇਣ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਹਾਈਕੋਰਟ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਨਯੋਗ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਸੂਬਾ ਸਰਕਾਰਾਂ ਆਪਣੇ ਪੱਧਰ ਤੇ ਅਜਿਹੇ ਫੈਸਲੇ ਲੈਣ ਦੇ ਜਿਆਦਾ ਸਮਰੱਥ ਹਨ।
Scroll to Top