ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ । ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ। ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ । ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਜਾਂਚ ‘ਤੇ ਲਗਾਈ ਰੋਕ ਹਟਾ ਲਈ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ ।