ਢਾਕਾ ਵਿੱਚ ਹਿੰਦੂ ਅਧਿਆਪਕ ਦੇ ਘਰ ਅੱਗ, ਜਾਂਚ ਜਾਰੀ

ਢਾਕਾ, 16 ਜਨਵਰੀ : ਬੰਗਲਾਦੇਸ਼ ਅੰਦਰ ਹਿੰਦੂਆਂ ਉਪਰ ਹਿੰਸਾ ਰੁਕਨ ਦਾ ਨਾਮ ਨਹੀ ਲੈ ਰਹੀ ਹੈ। ਹੁਣ ਇਕ ਤਾਜਾ ਮਾਮਲੇ ਵਿਚ ਇਕ ਅਧਿਆਪਕ ਦਾ ਘਰ ਸੜਕੇ ਸੁਆਹ ਹੋ ਗਿਆ ਹੈ, ਜਿਸ ਸਬੰਧੀ ਪੁਲਸ ਵਲੋ ਜਾਂਚ ਜਾਰੀ ਹੈ।

ਜਾਣਕਾਰੀ ਅਨੁਸਾਰ ਰਾਜਧਾਨੀ ਢਾਕਾ ਵਿੱਚ ਨਿੱਜੀ ਹਾਈ ਸਕੂਲ ਵਿੱਚ ਪੜ੍ਹਾਉਂਦੇ ਅਧਿਆਪਕ ਬਿਕਾਸ ਰੰਜਨ ਦੇਬ ਦੇ ਨਿਵਾਸ ’ਚ ਅਚਾਨਕ ਅੱਗ ਭੜਕ ਉਠੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਅੱਗ ਬੁਝਾਊ ਦਸਤੇ ਮੌਕੇ ’ਤੇ ਪਹੁੰਚੇ ਅਤੇ ਹਾਲਾਤਾਂ ’ਤੇ ਕਾਬੂ ਪਾਇਆ। ਪੁਲਿਸ ਦੇ ਸਬ-ਇੰਸਪੈਕਟਰ ਦੀਦਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਲੱਗਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਇਸ ਘਟਨਾ ਪਿੱਛੇ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਜਾਂ ਸ਼ਰਾਰਤੀ ਤੱਤਾਂ ਦੇ ਸਬੂਤ ਨਹੀਂ ਮਿਲੇ ਹਨ।

ਬੰਗਲਾਦੇਸ਼ ਵਿੱਚ ਹਿੰਦੂਆਂ ਖ਼ਿਲਾਫ਼ ਹਿੰਸਾ ਦੇ ਮਾਮਲੇ ਚਿੰਤਾਜਨਕ

 

ਬੰਗਲਾਦੇਸ਼ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਹਿੰਦੂ ਭਾਈਚਾਰੇ ਨਾਲ ਜੁੜੀਆਂ ਹਿੰਸਕ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਵੱਖ-ਵੱਖ ਇਲਾਕਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ ਕਈ ਹਿੰਦੂ ਨਾਗਰਿਕਾਂ ਦੀ ਮੌਤ ਹੋ ਚੁਕੀ ਹੈ, ਜਿਸ ਕਾਰਨ ਘੱਟਸੰਖਿਆਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਹਾਲਾਤਾਂ ’ਤੇ ਨਿਗਰਾਨੀ ਰੱਖਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਦਾਅਵੇ ਕੀਤੇ ਜਾ ਰਹੇ ਹਨ।

 

Scroll to Top