ਲਖਨਊ, 11 ਮਈ 2026 : ਰਾਸ਼ਟਰੀ ਤਕਨਾਲੋਜੀ ਦਿਵਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਨੌਜਵਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੁੜਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜੋ ਲੋਕ ਤਕਨਾਲੋਜੀ ਨਾਲ ਨਹੀਂ ਤੁਰਦੇ, ਉਹ ਸਮੇਂ ਦੀ ਦੌੜ ਵਿੱਚ ਪਿੱਛੇ ਰਹਿ ਜਾਂਦੇ ਹਨ। ਉਨਾ ਕਿਹਾ ਕਿ ਤਕਨਾਲੋਜੀ ਨਾਲ ਕਦਮ ਮਿਲਾਕੇ ਚਲੋ, ਨਹੀ ਤਾਂ ਸਮਾਂ ਪਿਛੇ ਛੱਡ ਦੇਵੇਗਾ।
ਜਿਕਰਯੋਗ ਹੈ ਕਿ ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਵੀਨਤਾ, ਖੋਜ ਅਤੇ ਡਿਜ਼ੀਟਲ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋ ਉੱਤਰ ਪ੍ਰਦੇਸ਼ ਨੂੰ ਸਵੈ-ਨਿਰਭਰ ਅਤੇ ਤਕਨਾਲੋਜੀਕ ਤੌਰ ‘ਤੇ ਮਜ਼ਬੂਤ ਰਾਜ ਬਣਾਇਆ ਜਾ ਸਕੇ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਤਕਨਾਲੋਜੀ ਸਿਰਫ਼ ਸੁਵਿਧਾ ਨਹੀਂ, ਸਗੋਂ ਤਰੱਕੀ ਅਤੇ ਆਤਮਨਿਰਭਰਤਾ ਦੀ ਮਜ਼ਬੂਤ ਬੁਨਿਆਦ ਬਣ ਚੁੱਕੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਤਕਨੀਕਾਂ ਸਿੱਖਣ ਅਤੇ ਨਵੀਨਤਾਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ।