Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 11 Aug 2026 | 4:34 pm

+91 90915 01313 , +91 90916 01313

punjabbanni@gmail.com
punjabbani@yahoo.com

ਤਕਰਾਰਬਾਜੀ ਤੋ ਬਾਅਦ ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ, ਮੌਤ

ਤਕਰਾਰਬਾਜੀ ਤੋ ਬਾਅਦ ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ, ਮੌਤ

ਪਟਿਆਲਾ, 11 ਅਗਸਤ 2026 : ਬੀਤੇ ਦਿਨੀ ਸਨੌਰ ਵਿਖੇ ਇਕ ਨੌਜਵਾਨ ਦਾ ਦੂਸਰੀ ਪਾਰਟੀ ਨਾਲ ਹੋਈ ਤਕਰਾਰਬਾਜੀ ਤੋ ਬਾਅਦ ਕਿਰਚਾਂ ਮਾਰਕੇ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਜਾਣਕਾਰੀ ਖਾਲਸਾ ਕਲੋਨੀ ਦੇ ਬਾਹਰ ਦੋ ਵਿਅਕਤੀਆਂ ਵੱਲੋਂ ਕਿਰਚਾਂ ਨਾਲ ਕੀਤੇ ਹਮਲੇ ਵਿੱਚ 25 ਸਾਲਾ ਨੌਜਵਾਨ ਜਸ਼ਨ ਵਿਰਕ ਦੀ ਮੌਤ ਹੋ ਗਈ, ਜਦਕਿ ਉਸਦੇ ਨਾਲ ਮੌਜੂਦ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਖਾਲਸਾ ਮੁਹੱਲੇ ਵਿੱਚ ਗੱਡੀਆਂ ਧੋਣ ਵਾਲੀ ਇੱਕ ਦੁਕਾਨ ਦੇ ਬਾਹਰ ਵਾਹਨ ਨੂੰ ਅੱਗੇ-ਪਿੱਛੇ ਕਰਨ ਦੀ ਗੱਲ ਨੂੰ ਲੈ ਕੇ ਕੁਝ ਨੌਜਵਾਨਾਂ ਵਿਚਕਾਰ ਬਹਿਸ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਵਧਣ ਤੋਂ ਬਾਅਦ ਬੱਬੀ ਅਤੇ ਪੱਪਣ ਨਾਮ ਦੇ ਦੋ ਵਿਅਕਤੀਆਂ ਨੇ ਜਸ਼ਨ ਵਿਰਕ ਅਤੇ ਉਸਦੇ ਸਾਥੀ ‘ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ।

ਹਮਲਾ ਇੰਨਾ ਤੇਜ਼ ਸੀ ਕਿ ਜਸ਼ਨ ਵਿਰਕ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਇਸ ਦੌਰਾਨ ਉਸਨੂੰ ਬਚਾਉਣ ਲਈ ਅੱਗੇ ਆਏ ਬਲਦੇਵ ਸਿੰਘ ਨੂੰ ਵੀ ਹਮਲੇ ਵਿੱਚ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਭੇਜਿਆ ਗਿਆ। ਪੁਲਸ ਵਲੋ ਮੌਕੇ ਤੇ ਪਹੁੰਚ ਕੇ ਦੋਸ਼ੀਆਂਦੀ ਭਲਾਲ ਸ਼ੁਰੂ ਕਰ ਦਿਤੀ ਗਈ ਹੈ।

Scroll to Top