ਤਰਨਤਾਰਨ, 11 ਨਵੰਬਰ : ਪੰਜਾਬ ਦੇ ਤਰਨ ਤਾਰਨ ਵਿਧਾਨ ਸਭਾ ਖੇਤਰ ਵਿੱਚ ਮੰਗਲਵਾਰ ਸਵੇਰੇ ਸ਼ੁਰੂ ਹੋਈ ਵੋਟਿੰਗ ਅੱਜ ਦੇਰ ਸ਼ਾਮ ਲੋਕਾਂ ਦੇ ਭਾਰੀ ਉਤਸਾਹ ਤੋ ਬਾਅਦ ਖਤਮ ਹੋਈ।
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋਈ। ਅਧਿਕਾਰੀਆਂ ਮੁਤਾਬਕ, ਪੋਲਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੀ।
ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਜਾਵੇਗੀ।ਸ਼ਾਮ 5 ਵਜੇ ਤੱਕ 59 ਫੀਸਦੀ ਪੋਲਿੰਗ ਦਰਜ ਕੀਤੀ ਗਈ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੁੱਲ 1,190 ਵੋਟਾਂ ਵਿੱਚੋਂ ਪਹਿਲੇ 15 ਮਿੰਟਾਂ ਵਿੱਚ 7 ਵੋਟਾਂ ਪਈਆਂ।।
ਤਰਨ ਤਾਰਨ ਵਿਧਾਨ ਸਭਾ ਸੀਟ ਜੂਨ ਮਹੀਨੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਇਸ ਵਾਰ ਦੀ ਜ਼ਿਮਨੀ ਚੋਣ ਵਿੱਚ ਬਹੁ-ਕੋਣਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਪ੍ਰਚਾਰ ਮੁਹਿੰਮ ਐਤਵਾਰ ਸ਼ਾਮ ਨੂੰ ਖਤਮ ਹੋ ਗਈ ਸੀ।
ਚੋਣ ਪ੍ਰਕਿਰਿਆ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਕਈ ਥਾਵਾਂ ‘ਤੇ ਲੋਕ ਪੋਲਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਲਾਈਨਾਂ ਵਿੱਚ ਖੜ੍ਹੇ ਨਜ਼ਰ ਆਏ।