ਤੁਸੀਂ ‘ਆਪ’ ਉਮੀਦਵਾਰ ਨੂੰ ਜਿਤਾਇਆ ਤਾਂ ਅਸੀਂ ਮਿਲ ਕੇ ਜਲੰਧਰ ‘ਵੈਸਟ’ ਨੂੰ ਜਲੰਧਰ ‘ਬੈਸਟ’ ਬਣਾਵਾਂਗੇ : ਮਾਨ
ਜਲੰਧਰ, 3 ਜੁਲਾਈ : ਜੇ ਤੁਸੀਂ ‘ਆਪ’ ਉਮੀਦਵਾਰ ਨੂੰ ਜਿਤਾਇਆ ਤਾਂ ਅਸੀਂ ਮਿਲ ਕੇ ਜਲੰਧਰ ‘ਵੈਸਟ’ ਨੂੰ ਜਲੰਧਰ ‘ਬੈਸਟ’ ਬਣਾਵਾਂਗੇ।ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਦੌਰਾਨ ਆਖੀ।ਉਨ੍ਹਾਂ ਕਿਹਾ ਕਿ ਅੰਗੁਰਾਲ ਨੇ ਵਿਧਾਨ ਸਭਾ ਛੱਡ ਕੇ ਪਾਰਟੀ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ। ਉਸ ਦੀ ਇਸ ਧੋਖਾਧੜੀ ਕਾਰਨ ਜ਼ਿਮਨੀ ਚੋਣਾਂ ਵਿੱਚ ਸਰਕਾਰੀ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਜੋ ਲੋਕਾਂ ਦੇ ਟੈਕਸ ਦਾ ਪੈਸਾ ਹੈ। ਉਨ੍ਹਾਂ ਕਿਹਾ ਕਿ ਇਨਾਂ ਚੋਣਾਂ ਕਾਰਨ ਨਾ ਤਾਂ ਸਾਡੀ ਸਰਕਾਰ ਡਿੱਗੇਗੀ ਅਤੇ ਨਾ ਹੀ ਕਿਸੇ ਹੋਰ ਦੀ ਸਰਕਾਰ ਬਣੇਗੀ, ਪਰ ਜੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਤਾਂ ਸਰਕਾਰ ਵਿੱਚ ਤੁਹਾਡੀ ਹਿੱਸੇਦਾਰੀ ਹੋਵੇਗੀ, ਜਿਸ ਕਾਰਨ ਇਸ ਇਲਾਕੇ ਦਾ ਵਿਕਾਸ ਤੇਜ਼ੀ ਨਾਲ ਸੰਭਵ ਹੋ ਸਕੇਗਾ।