ਥਾਣਾ ਕੋਤਵਾਲੀ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਕੋਤਵਾਲੀ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਪਟਿਆਲਾ : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਲਖਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਧੀਰੂ ਨਗਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 118 (1), 126 (2), 3 (5) ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੌਰਵ ਪੁੱਤਰ ਦਵਿੰਦਰ ਸਿੰਘ, ਮੋਨੂੰ ਪੁੱਤਰ ਮੁਨਸ਼ੀ ਰਾਮ ਵਾਸੀ ਧੀਰੂ ਨਗਰ ਪਟਿਆਲਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਲਖਵੀਰ ਸਿੰਘ ਨੇ ਦੱਸਿਆ ਕਿ 11 ਜੁਲਾਈ ਨੂੰ ਜਦੋਂ ਉਹ ਕਾਬੜੀਏ ਦੀ ਦੁਕਾਨ ਤੇ ਬੈਠਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਮੌਕੇ ਤੇ ਆ ਕੇ ਉਸਦੀ ਪੈਂਟ ਵਿਚੋਂ 800 ਰੁਪਏ ਕੱਢ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ ਅਤੇ ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿਚ ਹੀ ਉਪਰੋਕਤ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਚਾਕੂ ਨਾਲ ਹਮਲਾ ਕੀਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top