ਥਾਣਾ ਸਦਰ ਰਾਜਪੁਰਾ ਨੇ ਕੀਤਾ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਥਾਣਾ ਸਦਰ ਰਾਜਪੁਰਾ ਨੇ ਕੀਤਾ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਰਾਜਪੁਰਾ, 27 ਜੁਲਾਈ () : ਥਾਣਾ ਸਦਰ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਜਸਪਾਲ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਪਿੰਡ ਉਰਨਾ ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 106 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਸਪਾਲ ਸਿੰਘ ਨੇ ਦੱਸਿਆ ਕਿ 26 ਜੁਲਾਈ ਨੂੰ ਉਸਦੇ ਪਿਤਾ ਆਪਣੇ ਮੋਟਰਸਾਈਕਲ ਤੇ ਸਵਾਰ ਹੋਕੇ ਰਾਧਾ ਸੁਆਮੀ ਡੇਰਾ ਦੇ ਕੋਲ ਜਾ ਰਹੇ ਸਨ ਤਾਂ ਟਰੱਕ ਦੇ ਅਣਪਛਾਤੇ ਡਰਾਈਵਰ ਨੇ ਆਪਣਾ ਟਰੱਕ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਿਤਾ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top