ਥਾਣਾ ਸਿਟੀ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਥਾਣਾ ਸਿਟੀ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ
ਸਮਾਣਾ, 29 ਜੁਲਾਈ () : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਢਾਈ ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਰਿੰਦਰ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਵੜੈਚਾਂਪੱਤੀ ਸਮਾਣਾ ਸ਼ਾਮਲ ਹੈ। ਪੁਲਸ ਮੁਤਾਬਕ ਹੌਲਦਾਰ ਜਗਦੀਸ਼ਕੁਮਾਰ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ ਪੁਆਇੰਟ ਕੁਤਬਨਪੁਰ ਮੌਜੂਦ ਸਨ ਨੇ ਸ਼ੱਕ ਦੇ ਆਧਾਰ ਤੇ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ ਸ਼ਰਾਬ ਦੀਆਂ 2-1/2 ਬੋਤਲਾਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top