ਦਰਦਨਾਕ ਹਾਦਸਾ : ਸਕੂਲੀ ਬੱਸ ਪਲਟਨ ਕਾਰਨ 7 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ

ਦਰਦਨਾਕ ਹਾਦਸਾ : ਸਕੂਲੀ ਬੱਸ ਪਲਟਨ ਕਾਰਨ 7 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ
ਮਹਿੰਦਰਗੜ੍ਹ: ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਪਲਟ ਗਈ। ਇਸ ਵਿੱਚ ਕਰੀਬ 7 ਵਿਦਿਆਰਥੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਪ੍ਰਾਪਤ ਜਾਣਕਾਰੀ ਅਨੁਸਾਰ 15-20 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਪ੍ਰਾਈਵੇਟ ਸਕੂਲ ਜੀਐਲ ਪਬਲਿਕ ਸਕੂਲ ਦੀ ਬੱਸ ਵਿੱਚ ਕਰੀਬ 35 ਤੋਂ 40 ਬੱਚੇ ਸਵਾਰ ਸਨ। ਇਹ ਘਟਨਾ ਜ਼ਿਲ੍ਹੇ ਦੇ ਕਨੀਨਾ ਉਪ ਮੰਡਲ ਦੇ ਪਿੰਡ ਉਨਹਾਨੀ ਨੇੜੇ ਵਾਪਰੀ।
ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਾਫੀ ਭਿਆਨਕ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਖੁੱਲ੍ਹੇ ਰਹੇ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਮੀਡੀਆ ਰਿਪੋਰਟਾਂ ਵਿੱਚ ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ।

Leave a Comment

Your email address will not be published. Required fields are marked *

Scroll to Top