ਮਾਨਸਾ, 27 ਫਰਵਰੀ : ਮਾਨਸਾ ਦੇ ਜਿਲੇ ਸਰਦੂਲਗੜ ਵਿਖੇ ਇਕ ਵਪਾਰੀ ਅਤੇ ਉਸਦੇ ਮੁਲਾਜਮ ਦਾ ਦਿਨ ਦਿਹਾੜੇ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋ ਗੋਲੀਆਂ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇਲੋਕਾਂ ਅੰਦਰ ਸਹਿਮ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਾਣਕਾਰੀ ਦੇ ਅਨੁਸਾਰ ਇਹ ਹਮਲਾ ਵਪਾਰੀ ਦੇ ਫਾਰਮ ਹਾਊਸ ’ਤੇ ਕੀਤਾ ਗਿਆ, ਜਿੱਥੇ ਦੋਵਾਂ ਨੂੰ ਨਿਸ਼ਾਨਾ ਬਣਾਇਆ ਗਿਆ। ਦਿਨ ਦਿਹਾੜੇ ਵਾਪਰੀ ਇਸ ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ, ਜੋ ਕਿ ਸਥਾਨਕ ਕਾਰੋਬਾਰੀ ਸਨ, ਅਤੇ ਉਨ੍ਹਾਂ ਦੇ ਕਰਮਚਾਰੀ ਬਲਦੇਵ ਸਿੰਘ ਵਜੋਂ ਹੋਈ ਹੈ। ਹਮਲੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਵਿੱਚ ਭੈ ਪਾਇਆ ਜਾ ਰਿਹਾ ਹੈ, ਜਦੋ ਕਿ ਅਧਿਕਾਰੀਆਂ ਨੇ ਆਖਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।