ਦਿਲੀ ਵਿਖੇ ਤਿੰਨ ਮੰਜਿਲਾ ਇਮਾਰਤ ਡਿਗੀ, ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਨਵੀਂ ਦਿੱਲੀ, 25 ਜੂਨ 2026 : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮਹਿਰੌਲੀ ਇਲਾਕੇ ਵਿੱਚ ਅੱਜ ਅਚਾਨਕ ਇਕ ਤਿੰਨ ਮੰਜਿਲਾ ਇਮਾਰਤ ਡਿਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਪਰ ਇਸਨੂੰ ਲੈ ਕੇ ਬਚਾਅ ਟੀਮਾ ਵਲੋ ਬਚਾਅ ਕਾਰਜ ਵੀ ਜਾਰੀ ਕਰਦਿਤੇ ਗਏ ਹਨ।

ਜਾਣਕਾਰੀ ਅਨੁਸਾਰ ਇਹ ਹਾਦਸਾ ਉਦੋ ਵਾਪਰ‌ਿਆ ਜਦੋ ਢਾਹੁਣ ਦੀ ਪ੍ਰਕਿਰਿਆ ਅਧੀਨ ਇੱਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਮਲਬੇ ਹੇਠ ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਮਹਿਰੌਲੀ ਦੇ ਵਾਰਡ ਨੰਬਰ-3 ਵਿੱਚ ਵਾਪਰੀ, ਜਿੱਥੇ ਕਰੀਬ 300 ਗਜ਼ ਖੇਤਰਫਲ ਵਿੱਚ ਬਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਇਮਾਰਤ ਦਾ ਇੱਕ ਵੱਡਾ ਹਿੱਸਾ ਅਚਾਨਕ ਡਿੱਗ ਪਿਆ, ਜਿਸ ਨਾਲ ਆਲੇ-ਦੁਆਲੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਪੁਲਿਸ ਨੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਹੈ ਅਤੇ ਲੋਕਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਚਾਅ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ। ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਮੌਜੂਦ ਹਨ ਅਤੇ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ।

Scroll to Top