ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਕੀਤੀ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਨੂੰ ਵੋਟ ਨਾ ਪਾਉਣ ਦੀ ਅਪੀਲ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਕੀਤੀ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਨੂੰ ਵੋਟ ਨਾ ਪਾਉਣ ਦੀ ਅਪੀਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ `ਆਪ` ਸਰਕਾਰ ਨੇ 10 ਸਾਲਾਂ ਤੱਕ ਇਮਾਨਦਾਰੀ ਨਾਲ ਦਿੱਲੀ ਦੇ ਲੋਕਾਂ ਦੀ ਸੇਵਾ ਕੀਤੀ ਅਤੇ ਬਹੁਤ ਸਾਰੇ ਕੰਮ ਕੀਤੇ ਜਿਹੜੇ ਦੇਸ਼ ਦੀ ਕਿਸੇ ਹੋਰ ਸਰਕਾਰ ਨੇ ਨਹੀਂ ਕੀਤੇ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੋਟ ਨਾ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਭਾਜਪਾ ਦਿੱਲੀ ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਹ ‘ਆਪ’ ਸਰਕਾਰ ਦੀਆਂ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਔਰਤਾਂ ਲਈ ਬੱਸ ਸਫ਼ਰ ਦੀਆਂ ਸਕੀਮਾਂ ਨੂੰ ਬੰਦ ਕਰ ਦੇਵੇਗੀ । ਕੇਜਰੀਵਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੈਦਲ ਯਾਤਰਾ ਮੁਹਿੰਮ ਵਿਚ ਹਿੱਸਾ ਲੈ ਰਹੇ ਹਨ। ਉਸਨੇ ਪਾਣੀ ਦੇ “ਵਧੇ” ਬਿੱਲਾਂ ਨੂੰ ਮੁਆਫ ਕਰਨ ਦਾ ਵਾਅਦਾ ਵੀ ਕੀਤਾ। ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ `ਆਪ` ਨੂੰ ਵੋਟ ਦੇਣ ਅਤੇ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਬਣਾਉਣ ਵਿਚ ਮਦਦ ਕਰਨ। ਉਨ੍ਹਾਂ ਕਿਹਾ, “ਚੋਣਾਂ ਫਰਵਰੀ (2025) ਵਿਚ ਹੋਣੀਆਂ ਹਨ। ਮੈਂ ਇਨ੍ਹਾਂ (ਵਧੇ ਹੋਏ ਪਾਣੀ) ਦੇ ਬਿੱਲਾਂ ਨੂੰ ਮਾਰਚ ਵਿਚ ਮੁਆਫ ਕਰਵਾ ਦੇਵਾਂਗਾ।“ ਚੋਣਾਂ ਤੋਂ ਪਹਿਲਾਂ ਪੈਦਲ ਯਾਤਰਾ ਮੁਹਿੰਮ ਦੇ ਹਿੱਸੇ ਵਜੋਂ ਮੁੱਖ ਮੰਤਰੀ ਆਤਿਸ਼ੀ, ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਸਮੇਤ `ਆਪ` ਦੇ ਕਈ ਨੇਤਾ ਦਿੱਲੀ ਵਿਚ ਪੈਦਲ ਯਾਤਰਾ ਵਿਚ ਹਿੱਸਾ ਲੈ ਰਹੇ ਹਨ ।

Leave a Comment

Your email address will not be published. Required fields are marked *

Scroll to Top