ਦਿੱਲੀ ਹਵਾਈ ਅੱਡੇ `ਤੇ ਕ੍ਰਿਪਾਨ ਨਾਲ ਜਹਾਜ਼ ਨਾ ਜਾਣ ਦੀ ਇਜਾਜ਼ਤ ਦੇਣ ਦੇ ਚਲਦਿਆਂ ਕਿਸਾਨਾਂ ਨੂੰ ਨਹੀਂ ਚੜ੍ਹਨ ਦਿੱਤਾ ਗਿਆ ਜਹਾਜ਼

ਦਿੱਲੀ ਹਵਾਈ ਅੱਡੇ `ਤੇ ਕ੍ਰਿਪਾਨ ਨਾਲ ਜਹਾਜ਼ ਨਾ ਜਾਣ ਦੀ ਇਜਾਜ਼ਤ ਦੇਣ ਦੇ ਚਲਦਿਆਂ ਕਿਸਾਨਾਂ ਨੂੰ ਨਹੀਂ ਚੜ੍ਹਨ ਦਿੱਤਾ ਗਿਆ ਜਹਾਜ਼
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੇ ਹਵਾਈ ਅੱਡੇ ਵਿਖੇ ਅੱਜ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ `ਚ ਆਯੋਜਿਤ ਕਿਸਾਨ ਮਹਾਪੰਚਾਇਤਾਂ `ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ `ਤੇ ਇਸ ਲਈ ਰੋਕ ਦਿੱਤਾ ਗਿਆ ਕਿਉ਼ਕਿ ਉਨ੍ਰਾਂ ਨੂੰ ਕਿਰਪਾਨ ਦੇ ਨਾਲ ਜਹਾਜ਼ `ਤੇ ਚੜ੍ਹਨ ਦੀ ਇਜਾਜ਼ਤ ਨਹੀਂ ਸੀ। ਕਿਸਾਨਾਂ ਦੋਸ਼ ਲਗਾਇਆ ਕਿ ਕਿਰਪਾਨ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ ਹੈ, ਜਦਕਿ ਸਰਕਾਰ ਉੱਤਰੀ ਭਾਰਤ ਵਿੱਚ ਕਿਸਾਨ ਅੰਦੋਲਨ ਦੇ ਪਸਾਰ ਤੋਂ ਡਰੀ ਹੋਈ ਹੈ। ਦਰਅਸਲ, ਕਿਸਾਨ ਅੱਜ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ `ਤੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ `ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਆਯੋਜਿਤ ਮਹਾਪੰਚਾਇਤਾਂ `ਚ ਹਿੱਸਾ ਲੈਣ ਲਈ ਰਵਾਨਾ ਹੋ ਰਹੇ ਸਨ। ਇਨ੍ਹਾਂ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਵਿੱਚ ਚੜ੍ਹਨ ਤੋਂ ਰੋਕ ਦਿੱਤਾ ਗਿਆ। ਕਿਰਪਾਨ ਨੂੰ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਨੇ ਮੁੱਦਾ ਬਣਾਇਆ ਸੀ। ਜਦੋਂ ਕਿ ਅੱਜ ਤੋਂ ਪਹਿਲਾਂ ਵੀ ਕਈ ਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਕਿਰਪਾਨ ਨਾਲ ਹਵਾਈ ਯਾਤਰਾਵਾਂ ਕਰ ਚੁੱਕੇ ਹਨ। ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਕੋਲ ਕਿਰਪਾਨ ਨਹੀਂ ਸੀ, ਪਰ ਫਿਰ ਵੀ ਉਸ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਹੁਕਮਾਂ ’ਤੇ ਸੁਰੱਖਿਆ ਮੁਲਾਜ਼ਮਾਂ ਨੇ ਕਿਰਪਾਨ ਨੂੰ ਹੀ ਮੁੱਦਾ ਬਣਾ ਕੇ ਰੋਕਿਆ ਹੈ। ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ `ਤੇ ਦੱਖਣੀ ਭਾਰਤ ਵਿੱਚ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਸਤਾਰ ਤੋਂ ਡਰੀ ਹੋਈ ਹੈ। ਸਰਕਾਰ ਤਾਨਾਸ਼ਾਹੀ ਵਿੱਚ ਆ ਗਈ ਹੈ।

Leave a Comment

Your email address will not be published. Required fields are marked *

Scroll to Top