ਦਿੱਲੀ ਹਾਈ ਕੋਰਟ ਨੇ ਵਧਾਈ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ ਅੰਤਰਿਮ ਰੋਕ ਦੀ ਮਿਤੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਹਾਈ ਕੋਰਟ ਨੇ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ ਅੰਤਰਿਮ ਰੋਕ ਵਧਾ ਦਿੱਤੀ ਹੈ, ਇਹ ਵਾਧਾ ਅਗਲੀ ਸੁਣਵਾਈ ਦੀ ਮਿਤੀ 5 ਸਤੰਬਰ ਤੱਕ ਲਾਗੂ ਰਹੇਗਾ। ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮੋਨੀਅਮ ਪ੍ਰਸਾਦ ਵੱਲੋਂ ਮੁਅੱਤਲ ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 5 ਸਤੰਬਰ ਤੱਕ ਟਾਲ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਇਹ ਮੁਲਤਵੀ ਇਸ ਲਈ ਹੋਈ ਕਿਉਂਕਿ ਦਿੱਲੀ ਪੁਲੀਸ ਨੇ ਪੂਜਾ ਖੇਡਕਰ ਵੱਲੋਂ ਦਾਇਰ ਕੀਤੇ ਗਏ ਜਵਾਬ ਨੂੰ ਸੁਣਨ ਅਤੇ ਤਾਜ਼ਾ ਸਥਿਤੀ ਦੀ ਰਿਪੋਰਟ ਦਾਇਰ ਕਰਨ ਲਈ ਸਮਾਂ ਮੰਗਿਆ ਸੀ।