Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:26 am

+91 90915 01313 , +91 90916 01313

punjabbanni@gmail.com
punjabbani@yahoo.com

ਦੂਜੇ 'ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ' ਨਾਲ ਪਟਿਆਲਵੀਂਆਂ ਨੂੰ ਜੋੜਨ ਲਈ ਰੋਜ਼ਗਾਰ ਬਿਊਰੋ ਵੱਲੋਂ ਨਿਵੇਕਲਾ ਉਪਰਾਲਾ, ਕੱਢੀ ਜਾਗਰੂਕਤਾ ਮੋਟਰਸਾਈਕਲ ਰੈਲੀ

ਦੂਜੇ 'ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ' ਨਾਲ ਪਟਿਆਲਵੀਂਆਂ ਨੂੰ ਜੋੜਨ ਲਈ ਰੋਜ਼ਗਾਰ ਬਿਊਰੋ ਵੱਲੋਂ ਨਿਵੇਕਲਾ ਉਪਰਾਲਾ, ਕੱਢੀ ਜਾਗਰੂਕਤਾ ਮੋਟਰਸਾਈਕਲ ਰੈਲੀ

ਦੂਜੇ ‘ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ’ ਨਾਲ ਪਟਿਆਲਵੀਂਆਂ ਨੂੰ ਜੋੜਨ ਲਈ ਰੋਜ਼ਗਾਰ ਬਿਊਰੋ ਵੱਲੋਂ ਨਿਵੇਕਲਾ ਉਪਰਾਲਾ, ਕੱਢੀ ਜਾਗਰੂਕਤਾ ਮੋਟਰਸਾਈਕਲ ਰੈਲੀ

-‘ਫਿਊਚਰ ਟਾਈਕੂਨਜ਼’ ਹਰੇਕ ਵਰਗ ਦੇ ਉਦਮੀ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੰਚ ਪ੍ਰਦਾਨ ਕਰੇਗਾ : ਸਾਕਸ਼ੀ ਸਾਹਨੀ

-ਕਿਹਾ, 15 ਸਤੰਬਰ ਤੱਕ ਡੀ.ਬੀ.ਈ.ਈ. ਕੋਲ ਭੇਜੀ ਜਾ ਸਕੇਗੀ ਨਵੇਂ ਉਦਮਾਂ ਲਈ ਯੋਜਨਾ

-ਆਈ.ਟੀ.ਆਈ ਤੇ ਥਾਪਰ ਕਾਲਜ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਮੋਟਰਸਾਈਕਲ ਰੈਲੀ

ਪਟਿਆਲਾ, 1 ਸਤੰਬਰ:
ਉੱਦਮੀਆਂ ਨੂੰ ਕਾਰੋਬਾਰ ਵਿਚ ਅਥਾਹ ਮੌਕੇ ਪ੍ਰਦਾਨ ਕਰਨ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ’ ਦਾ ਦੂਜਾ ਐਡੀਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ ਨੂੰ ਜੋੜਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਆਈ.ਟੀ.ਆਈ ਲੜਕੇ ਤੇ ਥਾਪਰ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਮੋਟਰ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇਕੇ ਰਵਾਨਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ 2023 ਨੂੰ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਸ ‘ਤੇ ਅਪਲਾਈ ਕਰਨ ਦੀ ਆਖਰੀ ਮਿਤੀ 15 ਸਤੰਬਰ 2023 ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਰਵਾਏ ਗਏ ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ ਦੀ ਸਫ਼ਲਤਾ ਤੋਂ ਬਾਅਦ ਇਸ ਸਾਲ ਫਿਊਚਰ ਟਾਈਕੂਨ ਦਾ ਦੂਜਾ ਸੀਜ਼ਨ ਕਰਵਾਇਆ ਜਾ ਰਿਹਾ ਹੈ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸ਼ੁਰੂ ਕੀਤਾ ਗਿਆ ਦੂਜਾ ‘ਭਵਿੱਖ ਦੇ ਕਾਰੋਬਾਰੀ: ਸਟਾਰਟ-ਅੱਪ ਚੈਲੇਂਜ’ ਉਨ੍ਹਾਂ ਉਦਮੀਆਂ ਲਈ ਬਹੁਤ ਲਾਭਦਾਇਕ ਹੈ, ਜਿਨ੍ਹਾਂ ਕੋਲ ਵਪਾਰ ਲਈ ਨਵੇਂ ਵਿਚਾਰ ਹਨ ਤੇ ਉਨ੍ਹਾਂ ਨੂੰ ਮੌਕੇ ਦੀ ਤਲਾਸ਼ ਹੈ, ਇਹ ਮੰਚ ਉਨ੍ਹਾਂ ਉਦਮੀਆਂ ਨੂੰ ਬਿਹਤਰੀਨ ਮੌਕੇ ਪ੍ਰਦਾਨ ਕਰੇਗਾ। ਉਨ੍ਹਾਂ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਇਹ ਅਦਾਰਾ ਅਸਲ ਮਾਅਨਿਆਂ ‘ਚ ਸਮਾਜ ਦੇ ਹਰੇਕ ਵਰਗ ਨੂੰ ਰੋਜ਼ਗਾਰ ਤੇ ਕਾਰੋਬਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਾਰਥਕ ਕੰਮ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ 15 ਸਤੰਬਰ ਤੱਕ ਚੱਲਣ ਵਾਲੀ ਰਜਿਸਟਰੇਸ਼ਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੰਦਿਆ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਕੋਲ ਪੁੱਜਣ ਵਾਲੇ ਸੰਕਲਪਾਂ ‘ਚੋਂ ਚੁਣੇ ਸਭ ਤੋਂ ਬਿਹਤਰ ਸੰਕਲਪ ਜਾਂ ਯੋਜਨਾ ਭੇਜਣ ਵਾਲੇ ਭਵਿੱਖੀ ਕਾਰੋਬਾਰੀ ਆਪਣੀ ਪ੍ਰੈਜੈਂਟੇਸ਼ਨ ਦੇਣਗੇ ਅਤੇ ਹਰ ਵਰਗ ਦੇ ਜੇਤੂਆਂ ਨੂੰ 50-50 ਹਜਾਰ ਰੁਪਏ ਨਕਦ, ਸੀਡ ਫੰਡਿੰਗ, ਏਂਜਲ ਇਨਵੈਸਟਰ ਵੱਲੋਂ ਨਿਵੇਸ਼ ਸਹਾਇਤਾ ਤੋਂ ਇਲਾਵਾ ਕਰਜ਼ ਤੇ ਸਬਸਿਡੀ, ਸਟਾਰਟ-ਅੱਪ ਪੋਰਟਲ ‘ਤੇ ਰਜਿਸਟ੍ਰੇਸ਼ਨ ਆਦਿ ਮੁਹੱਈਆ ਕਰਵਾਏਗਾ। ਜਦਕਿ ਹੋਰ ਵਧੀਆ ਸੁਝਾਓ ਭੇਜਣ ਵਾਲਿਆਂ ਨੂੰ ਬੈਂਕ ਟਾਈ-ਅਪ ਤੇ ਰਾਏ-ਮਸ਼ਵਰੇ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਆਪਣਾ ਉੱਦਮ ਸ਼ੁਰੂ ਕਰਨ ਦੇ ਇਛੁੱਕ ਵਿਅਕਤੀ ਰਜਿਸਟ੍ਰੇਸ਼ਨ ਵਾਸਤੇ https://tinyurl.com/DwCaeCkb ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਕੰਵਲ ਪੁਨੀਤ ਕੌਰ ਨੇ ਦੱਸਿਆ ਕਿ ਬਿਊਰੋ ਵੱਲੋਂ ਵੱਧ ਤੋਂ ਵੱਧ ਲੋਕਾਂ ਤੱਕ ਇਸ ਪ੍ਰੋਜੈਕਟ ਸਬੰਧੀ ਪਹੁੰਚ ਬਣਾਉਣ ਲਈ ਰੋਜ਼ਾਨਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਕੂਲਾਂ, ਕਾਲਜਾ, ਵੱਖ ਵੱਖ ਵਪਾਰਕ ਅਦਾਰਿਆ ਸਮੇਤ ਰੇੜੀ ਫੜੀ ਲਗਾਉਣ ਵਾਲੇ ਵਿਅਕਤੀ ਤੱਕ ਪਹੁੰਚ ਬਣਾਈ ਗਈ ਹੈ ਤੇ ਆਉਣ ਵਾਲੇ ਦਿਨਾਂ ‘ਚ ਵੀ ਬਿਊਰੋ ਵੱਲੋਂ ਉਪਰਾਲੇ ਜਾਰੀ ਰੱਖੇ ਜਾਣਗੇ ਤਾਂ ਜੋ ਵੱਧ ਤੋ ਵੱਧ ਉਦਮੀ ਇਸ ਦਾ ਲਾਭ ਉਠਾ ਸਕਣ। ਇਸ ਮੌਕੇ ਰੋਜ਼ਗਾਰ ਬਿਊਰੋ ਦੇ ਡਿਪਟੀ ਸੀ.ਈ.ਓ. ਸਤਿੰਦਰ ਸਿੰਘ, ਆਈ.ਟੀ.ਆਈ ਲੜਕੇ ਦੇ ਪ੍ਰਿੰਸੀਪਲ ਯੁਧਜੀਤ ਸਿੰਘ, ਥਾਪਰ ਕਾਲਜ ਤੋਂ ਡਾ. ਰਜਨੀਸ਼ ਤੇ ਮਨਦੀਪ ਸਿੰਘ, ਟਰੇਨਿੰਗ ਅਫ਼ਸਰ ਸੰਜੇ ਧੀਰ, ਜਗਦੀਪ ਜੋਸ਼ੀ, ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ, ਰੁਪਿੰਦਰ ਕੌਰ ਤੇ ਗੁਰਪ੍ਰੀਤ ਚਹਿਲ ਵੀ ਮੌਜੂਦ ਸਨ।

Scroll to Top