ਦੋ ਧੜਿਆਂ ਵਿਚਾਲੇ ਚੱਲੀਆਂ ਗੋਲ਼ੀਆਂ :ਦਿਵਾਲੀ ਦੀ ਰਾਤ ਖੇਡ ਰਹੇ ਸਨ ਜੂਆ, ਇੱਕ ਦੀ ਮੌਤ

ਦੋ ਧੜਿਆਂ ਵਿਚਾਲੇ ਚੱਲੀਆਂ ਗੋਲ਼ੀਆਂ :ਦਿਵਾਲੀ ਦੀ ਰਾਤ ਖੇਡ ਰਹੇ ਸਨ ਜੂਆ, ਇੱਕ ਦੀ ਮੌਤ
ਅੰਮ੍ਰਿਤਸਰ : ਥਾਣਾ ਡੀ ਡਵੀਜ਼ਨ ਅਧੀਨ ਆਉਂਦੇ ਇਲਾਕੇ ਕਟੜਾ ਦੂਲੋ ‘ਚ ਦੀਵਾਲੀ ਦੀ ਰਾਤ ਕਰੀਬ ਡੇਢ ਵਜੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ‘ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਜਦਕਿ ਇਕ ਨੌਜਵਾਨ ਦੀ ਮੌਤ ਹੋ ਗਈ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਜਦਕਿ ਇਕ ਲਾਪਤਾ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੋਮਵਾਰ ਸਵੇਰੇ ਏਡੀਸੀਪੀ ਤਿੰਨ ਅਭਿਮਨਿਊ ਰਾਣਾ, ਏਸੀਪੀ ਸੁਰਿੰਦਰ ਸਿੰਘ ਤੇ ਥਾਣਾ ਡੀ ਡਿਵੀਜ਼ਨ ਦੇ ਇੰਚਾਰਜ ਸਰਮੇਲ ਸਿੰਘ ਮੌਕੇ ’ਤੇ ਪੁੱਜੇ।
ਲੋਕਾਂ ਮੁਤਾਬਕ ਇਲਾਕੇ ‘ਚ ਦੋਵਾਂ ਪਾਸਿਆਂ ਤੋਂ 40 ਦੇ ਕਰੀਬ ਗੋਲ਼ੀਆਂ ਚੱਲੀਆਂ। ਹਮਲਾਵਰ ਰਾਤ ਸਮੇਂ ਇਲਾਕੇ ‘ਚ ਚੱਲ ਰਹੇ ਜੂਏ ਦੀ ਰਕਮ ਲੁੱਟਣ ਪਹੁੰਚੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਜੂਆ ਖੇਡ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਤੇ ਜੂਆ ਖੇਡ ਰਹੇ ਲੋਕਾਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਓਂ ਗੋਲ਼ੀਬਾਰੀ ਹੋਈ। ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਮ੍ਰਿਤਕ ਦੀ ਪਛਾਣ ਪੰਡੋਰੀ ਵੜੈਚ ਵਾਸੀ ਅਰੁਣ ਵਜੋਂ ਹੋਈ ਹੈ।

Leave a Comment

Your email address will not be published. Required fields are marked *

Scroll to Top