Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਧਮਾਕਾ ਮਾਮਲਾ : ਪੂਰੇ ਖੇਤਰਾਂ ਨੂੰ ਸੁਰੱਖਿਆ ਮਾਪਦੰਡਾ ਅਨੁਸਾਰ ਕੀਤਾ ਸੈਨੇਟਾਈਜ : ਡੀਜੀਪੀ ਗੌਰਵ ਯਾਦਵ

ਧਮਾਕਾ ਮਾਮਲਾ : ਪੂਰੇ ਖੇਤਰਾਂ ਨੂੰ ਸੁਰੱਖਿਆ ਮਾਪਦੰਡਾ ਅਨੁਸਾਰ ਕੀਤਾ ਸੈਨੇਟਾਈਜ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 06 ਮਈ 2026: ਜਲੰਧਰ ਅਤੇ ਅੰਮ੍ਰਿਤਸਰ ਵਿਚ ਹੋਏ ਬਲਾਸਟਾਂ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਖਿਆ ਕਿ ਫੋਰੈਂਸਿਕ ਟੀਮ ਮੌਕੇ ‘ਤੇ ਸਬੂਤ ਇਕੱਠੇ ਕਰ ਰਹੀ ਹੈ, ਜਦਕਿ ਵੱਖ-ਵੱਖ ਜਾਂਚ ਟੀਮਾਂ ਘਟਨਾ ਦੇ ਹਰ ਪੱਖ ਦੀ ਜਾਂਚ ਕਰ ਰਹੀਆਂ ਹਨ। ਹੁਣ ਤੱਕ ਕਿਸੇ ਵੀ ਸੰਗਠਨ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ ਅਤੇ ਵਰਤੇ ਗਏ ਯੰਤਰ ਬਾਰੇ ਪੱਕੀ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ।

ਡੀਜੀਪੀ ਨੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਦੱਸਿਆ ਕਿ ਇਲਾਕੇ ਵਿੱਚ ਦੋ ਘੱਟ ਤੀਬਰਤਾ ਵਾਲੇ ਧਮਾਕੇ ਹੋਏ ਹਨ ਅਤੇ ਪੂਰੇ ਖੇਤਰ ਨੂੰ ਸੁਰੱਖਿਆ ਮਾਪਦੰਡਾਂ ਅਨੁਸਾਰ ਸੈਨੇਟਾਈਜ਼ ਕਰ ਦਿੱਤਾ ਗਿਆ ਹੈ।

ਡੀਜੀਪੀ ਨੇ ਸ਼ੁਰੂਆਤੀ ਅੰਦਾਜ਼ੇ ਦੇ ਤੌਰ ‘ਤੇ ਕਿਹਾ ਕਿ ਇਹ “ਆਪ੍ਰੇਸ਼ਨ ਸਿੰਦੂਰ” ਦੀ ਵਰ੍ਹੇਗੰਢ ਦੇ ਮੱਦੇਨਜ਼ਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ ਅਤੇ ਇਸ ਵਿੱਚ ਬਾਹਰੀ ਤੱਤਾਂ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਬਾਰੇ ਕੋਈ ਵੀ ਅੰਤਿਮ ਨਤੀਜਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੱਢਿਆ ਜਾਵੇਗਾ। ਉਨਾ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚੀ ਜਾਰੀ ਹੈ।

Scroll to Top