Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 8:50 am

+91 90915 01313 , +91 90916 01313

punjabbanni@gmail.com
punjabbani@yahoo.com

ਧਰਮ ਯੁੱਧ ਮੋਰਚੇ ‘ਤੇ ਪੁਲਿਸ ਵੱਲੋਂ ਕੀਤਾ ਗਿਆ ਤਸ਼ੱਦਦ ਮੰਦਭਾਗਾ: ਸੁਰਜੀਤ ਰੱਖੜਾ

ਧਰਮ ਯੁੱਧ ਮੋਰਚੇ ‘ਤੇ ਪੁਲਿਸ ਵੱਲੋਂ ਕੀਤਾ ਗਿਆ ਤਸ਼ੱਦਦ ਮੰਦਭਾਗਾ: ਸੁਰਜੀਤ ਰੱਖੜਾ

ਸਮਾਣਾ, 25 ਫਰਵਰੀ 2026 – ਬੀਤੇ ਦਿਨੀਂ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਵਿਖੇ 16 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਹਮਾਇਤ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਦੌਰਾਨ ਸੰਗਤ ਅਤੇ ਕਿਸਾਨ ਆਗੂਆਂ ਉੱਪਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਆਪਣੀ ਜਾਇਜ਼ ਮੰਗ ਲਈ ਇਕੱਠੀ ਹੋਈ ਸਾਧ ਸੰਗਤ ‘ਤੇ ਤਸ਼ੱਦਦ ਕਰਨਾ ਲੋਕਤੰਤਰਿਕ ਅਸੂਲਾਂ ਅਤੇ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ਼ ਹੈ।

ਸ. ਰੱਖੜਾ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੰਗਤ ‘ਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਮਸਲੇ ਦਾ ਤੁਰੰਤ ਅਤੇ ਸੰਵੇਦਨਸ਼ੀਲ ਢੰਗ ਨਾਲ ਹੱਲ ਕੱਢਿਆ ਜਾਵੇ। ਰੱਖੜਾ ਨੇ ਕਿਹਾ ਕਿ ਅਵਾਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰ ਦੀ ਸੰਵਿਧਾਨਿਕ ਤੇ ਨੈਤਿਕ ਜ਼ਿੰਮੇਵਾਰੀ ਹੁੰਦੀ ਹੈ।

Scroll to Top