ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ

ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ
ਰਾਂਚੀ: ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਸਾਹੂ ਦੇ ਘਰ ਇਨਕਮ ਟੈਕਸ (ਆਈ.ਟੀ.) ਦੀ ਛਾਪੇਮਾਰੀ ਜਾਰੀ ਹੈ। ਇੱਥੇ ਨੋਟਾਂ ਦਾ ਢੇਰ ਲੱਗਾ ਹੈ, ਜਿਸ ਨੂੰ ਗਿਣਨਾ ਇੱਕ ਚੁਣੌਤੀ ਬਣ ਗਿਆ ਹੈ। ਤਾਜ਼ਾ ਖਬਰ ਇਹ ਹੈ ਕਿ ਇੱਥੇ ਮਿਲੇ ਬੇਨਾਮੀ ਕੈਸ਼ ਦਾ ਅੰਕੜਾ 500 ਕਰੋੜ ਰੁਪਏ ਤੱਕ ਜਾ ਸਕਦਾ ਹੈ। ਨੋਟਾਂ ਦੀ ਗਿਣਤੀ ਲਈ ਹੋਰ ਮਸ਼ੀਨਾਂ ਮੰਗਵਾਈਆਂ ਗਈਆਂ ਹਨ। 100 ਕਰਮਚਾਰੀ ਡਬਲ ਸ਼ਿਫਟਾਂ ਵਿੱਚ ਨੋਟ ਗਿਣ ਰਹੇ ਹਨ।
ਧੀਰਜ ਸਾਹੂ ਦੇ ਘਰ ਛਾਪੇਮਾਰੀ ‘ਤੇ ਝਾਰਖੰਡ ਦੇ ਸਿਹਤ ਮੰਤਰੀ ਬੰਨਾ ਗੁਪਤਾ ਨੇ ਕਿਹਾ, ”ਧੀਰਜ ਸਾਹੂ ਅਤੇ ਉਨ੍ਹਾਂ ਦੇ ਪਿਤਾ ਪਰਿਵਾਰਕ ਲੋਕ ਹਨ। ਉਹ ਇੱਕ ਵੱਡੇ ਕਾਰੋਬਾਰੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਇਨ੍ਹਾਂ ਦਾ ਵੱਡਾ ਕਾਰੋਬਾਰ ਸੈਂਕੜੇ ਸਾਲਾਂ ਤੋਂ ਚੱਲ ਰਿਹਾ ਹੈ। ਆਮਦਨ ਕਰ ਵਿਭਾਗ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਪੈਸਾ ਕਿੱਥੋਂ ਆ ਰਿਹਾ ਹੈ। ਅਜਿਹਾ ਨਹੀਂ ਹੈ ਕਿ ਇਹ ਰਿਸ਼ਵਤ ਦਾ ਪੈਸਾ ਹੈ। ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਜਾਂਚ ‘ਚ ਸਭ ਕੁਝ ਸਪੱਸ਼ਟ ਹੋ ਜਾਵੇਗਾ। ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਉਨ੍ਹਾਂ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਝਾਰਖੰਡ ਅਤੇ ਉਡੀਸ਼ਾ ਵਿਚ ਧੀਰਜ ਸਾਹੂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ਨੂੰ ਦੇਸ਼ ਦੇ ਇਤਿਹਾਸ ਦਾ ਸਭ ਤੋਂ ਵੱਡਾ ਇਨਕਮ ਟੈਕਸ ਛਾਪਾ ਦੱਸਿਆ ਹੈ।
ਇਸ ਦੇ ਨਾਲ ਹੀ ਕਾਂਗਰਸ ਨੇ ਵੀ ਆਪਣੇ ਨੇਤਾ ਤੋਂ ਦੂਰੀ ਬਣਾ ਲਈ ਹੈ। ਪਾਰਟੀ ਹਾਈਕਮਾਨ ਨੇ ਝਾਰਖੰਡ ਕਾਂਗਰਸ ਤੋਂ ਰਿਪੋਰਟ ਤਲਬ ਕੀਤੀ ਹੈ।
ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਬੁੱਧਵਾਰ ਨੂੰ ਇੱਥੇ ਛਾਪੇਮਾਰੀ ਕੀਤੀ ਗਈ। ਦੇਸ਼ ਦੇ ਇਤਿਹਾਸ ਵਿੱਚ ਕਿਸੇ ਵੀ ਏਜੰਸੀ ਦੁਆਰਾ ਇੱਕ ਕਾਰਵਾਈ ਵਿੱਚ ਕਾਲੇ ਧਨ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।
ਜ਼ਿਆਦਾਤਰ ਨਕਦੀ ਓਡੀਸ਼ਾ ਵਿੱਚ ਬੌਧ ਡਿਸਟਿਲਰੀ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਸਥਾਨਾਂ ਤੋਂ ਬਰਾਮਦ ਕੀਤੀ ਗਈ ਹੈ।
ਨਕਦੀ ਨੂੰ ਪੈਕ ਕਰਨ ਲਈ 200 ਦੇ ਕਰੀਬ ਛੋਟੇ-ਵੱਡੇ ਬੈਗ ਵਰਤੇ ਗਏ ਹਨ। ਕੁਝ ਥੈਲੇ ਅਜੇ ਵੀ ਗਿਣਤੀ ਲਈ ਖੋਲ੍ਹੇ ਜਾਣੇ ਹਨ।

Leave a Comment

Your email address will not be published. Required fields are marked *

Scroll to Top