ਨਗਰ ਨਿਗਮ ਤੇ ਨਗਰ ਕੌਸਲ ਚੋਣਾਂ : ਹੁਣ ਤੱਕ ਹੋਈ 31.7 ਫੀਸਦੀ ਵੋਟਿੰਗ

ਚੰਡੀਗੜ੍ਹ, 26 ਮਈ : ਪੰਜਾਬ ਵਿਚ ਅੱਜ ਨਗਰ ਨਿਗਮ ਤੇ ਨਗਰ ਕੌਸਲ ਚੋਣਾਂ ਦਾ ਸਿਲਸਿਲਾ ਤੇਜੀ ਨਾਲ ਜਾਰੀ ਹੈ। ਸਵੇਰੇ 8 ਵਜੇ ਤੋ ਹੀ ਲੋਕਾਂ ਨੇ ਵੋਟ ਪਾਉਣੀ ਸੁਰੂ ਕਰ ਦਿਤੀ ਹੈ ਤੇ ਇਹ ਵੋਟਿੰਗ ਸ਼ਾਮ ਦੇ 6 ਵਜੇਤੱਕ ਜਾਰੀ ਰਹੇਗੀ।

ਜਿਕਰਯੋਗ ਹੈ ਕਿ ਪੰਜਾਬ ਵਿੱਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੇ ਕੁੱਲ 1896 ਵਾਰਡਾਂ ਲਈ ਮਤਦਾਨ ਸ਼ਾਂਤੀਪੂਰਵਕ ਜਾਰੀ ਹੈ। ਸੂਬੇ ਭਰ ਵਿੱਚ ਸਵੇਰੇ ਤੋਂ ਹੀ ਵੋਟਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਸਤੋ ਇਲਾਵਾ ਗਰਮੀ ਨੂੰ ਦੇਖਦੇ ਹੋਏ ਪ੍ਰਸ਼ਾਸਨਿਕ ਅਧਿਕਾਰੀਆਂ ਵਲੋ ਲੋਕਾਂ ਲਈ ਢੁਕਵੇ ਪ੍ਰਬੰਧ ਵੀ ਕੀਤੇ ਗਏ ਹਨ। ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵੱਡੀ ਗਿਣਤੀ ਲੋਕ ਸਵੇਰੇ ਹੀ ਪੋਲਿੰਗ ਸਟੇਸ਼ਨਾਂ ’ਤੇ ਪਹੁੰਚੇ ਅਤੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੁਪਹਿਰ 12 ਵਜੇ ਤੱਕ ਪੰਜਾਬ ਭਰ ਵਿੱਚ ਲਗਭਗ 31.7 ਫੀਸਦੀ ਮਤਦਾਨ ਦਰਜ ਕੀਤਾ ਗਿਆ। ਕਈ ਸ਼ਹਿਰਾਂ ਵਿੱਚ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਵੀ ਦੇਖਣ ਨੂੰ ਮਿਲੀਆਂ। ਸੰਵੇਦਨਸ਼ੀਲ ਬੂਥਾਂ ’ਤੇ ਵਾਧੂ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ ਤਾਂ ਜੋ ਵੋਟਿੰਗ ਦੌਰਾਨ ਕਾਨੂੰਨ-ਵਿਵਸਥਾ ਬਣੀ ਰਹੇ। ਇਸਤੋ ਇਲਾਵਾ ਕੁੱਝ ਇਲਾਕਿਆਂ ਅੰਦਰ ਮਾਮੂਲੀ ਝੜਪਾਂ ਤੇ ਤਕਰਾਰਬਾਜੀ ਵੀ ਦੇਖਣ ਨੂੰ ਮਿਲੀ ਹੈ। ਪਰ ਫਿਰ ਵੀ ਪ੍ਰਸ਼ਾਸ਼ਨ ਵਲੋ ਹਾਲਾਤਾਂ ਤੇ ਕਾਬੂ ਪਾਉਣ ਦੀ ਪੂਰੀ ਕੋਸਿ਼ਸ਼ ਕੀਤੀ ਜਾ ਰਹੀ ਹੈ।

Scroll to Top