Breaking

ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
Friday, 07 Aug 2026 | 2:42 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ: ਮੇਅਰ ਕੁੰਦਨ ਗੋਗੀਆ

ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ: ਮੇਅਰ ਕੁੰਦਨ ਗੋਗੀਆ

ਪਟਿਆਲਾ, 6 ਅਗਸਤ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਦੀ ਦੂਜੀ ਮੰਜ਼ਿਲ ‘ਤੇ ਸਥਿਤ ਇੰਜੀਨੀਅਰਿੰਗ ਬ੍ਰਾਂਚ ਦੇ ਨਵ-ਨਿਰਮਾਣ ਅਧੀਨ ਕੰਮਾਂ ਦੀ ਮੌਕੇ ‘ਤੇ ਜਾ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜ ਦੀ ਗੁਣਵੱਤਾ, ਵਰਤੀ ਜਾ ਰਹੀ ਸਮੱਗਰੀ ਅਤੇ ਕੰਮ ਦੀ ਰਫ਼ਤਾਰ ਦਾ ਬਰੀਕੀ ਨਾਲ ਨਿਰੀਖਣ ਕੀਤਾ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦੀਆਂ ਇਮਾਰਤਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਿਹਤਰ ਕਾਰਜਕਾਰੀ ਮਾਹੌਲ ਮਿਲ ਸਕੇ ਅਤੇ ਆਮ ਲੋਕਾਂ ਨੂੰ ਵੀ ਸਰਕਾਰੀ ਸੇਵਾਵਾਂ ਹੋਰ ਸੁਚਾਰੂ ਢੰਗ ਨਾਲ ਪ੍ਰਾਪਤ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਘਟੀਆ ਸਮੱਗਰੀ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਮਿਆਰ ਨਾਲ ਮੁਕੰਮਲ ਕੀਤਾ ਜਾਵੇ।
ਇਸ ਤੋਂ ਬਾਅਦ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਿੱਚ ਬਣ ਰਹੇ ਏਬੀਸੀ (Animal Birth Control) ਸੈਂਟਰ ਅਤੇ ਡੋਗ ਸ਼ੈਲਟਰ ਦੇ ਨਵੇਂ ਨਿਰਮਾਣ ਅਧੀਨ ਪ੍ਰੋਜੈਕਟ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਉੱਥੇ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ ਤਾਂ ਜੋ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਅਤੇ ਉਨ੍ਹਾਂ ਦੀ ਦੇਖਭਾਲ ਲਈ ਲੋੜੀਂਦੀਆਂ ਸਹੂਲਤਾਂ ਜਲਦ ਤੋਂ ਜਲਦ ਉਪਲਬਧ ਕਰਵਾਈਆਂ ਜਾ ਸਕਣ।
ਮੇਅਰ ਨੇ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਰ ਵਿਕਾਸ ਕਾਰਜ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੇ ਟੈਕਸ ਦਾ ਹਰ ਪੈਸਾ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕੇ।
ਇਸ ਮੌਕੇ ਜੇਈ ਹਰਭਜਨ ਸਿੰਘ ਅਤੇ ਐਸਸੀ ਜੇ.ਪੀ. ਵੀ ਮੌਜੂਦ ਰਹੇ। ਉਨ੍ਹਾਂ ਨੇ ਮੇਅਰ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਸਾਰੇ ਕੰਮ ਨਿਰਧਾਰਤ ਸਮੇਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣਗੇ।
Scroll to Top