Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Friday, 27 Nov 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 27 ਨਵੰਬਰ : ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਵਜੋਂ ਰਜਿਸਟਰਡ ਕਾਮਿਆਂ ਅਤੇ ਕਰਮਚਾਰੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਦੇਣ ਲਈ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਕਿਰਤ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿੱਚ ਸਥਿਤ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਦੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ, ਜੋ ਸਬੰਧਤ ਨਗਰ ਨਿਗਮ/ਨਗਰ ਕੌਂਸਲਾਂ ਦੇ ਸਬੰਧਤ ਵਾਰਡਾਂ ਦੇ ਅਧਿਕਾਰ ਖੇਤਰ ਅਧੀਨ ਵੋਟਰ ਵਜੋਂ ਰਜਿਸਟਰਡ ਹਨ, ਨੂੰ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀ ਪੋਲਿੰਗ ਵਾਲੇ ਦਿਨ ਆਪਣੀ ਵੋਟ ਪਾਉਣ ਦਾ ਮੌਕਾ ਦੇਣ ਲਈ “ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਵਰਕਿੰਗ ਕੰਡੀਸ਼ਨਜ਼ ਕੋਡ, 2020 (ਕੇਂਦਰੀ ਐਕਟ 37 ਆਫ਼ 2020)” ਦੀ ਧਾਰਾ 26 ਦੀ ਉਪ-ਧਾਰਾ (2) ਅਤੇ ਉਪ-ਧਾਰਾ (3) ਤਹਿਤ ਕੰਪਨਸੇਟਰੀ ਛੁੱਟੀ ਦੇ ਉਪਬੰਧਾਂ ਦੇ ਅਧੀਨ ਕੋਡ ਦੀ ਧਾਰਾ 26 ਦੀ ਉਪ-ਧਾਰਾ (1) ਦੇ ਉਪਬੰਧਾਂ ਤੋਂ ਛੋਟ ਦਿੰਦਿਆਂ ਛੁੱਟੀ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਹ ਚੋਣਾਂ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ, ਜ਼ਿਲ੍ਹਾ ਮੋਗਾ ਦੇ 7 ਵਾਰਡਾਂ ਲਈ ਕਰਵਾਈਆਂ ਜਾ ਰਹੀਆਂ ਹਨ।

ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਧਾਰਾ 26 ਦੀ ਉਪ-ਧਾਰਾ (3) ਅਧੀਨ ਕੰਪਨਸੇਟਰੀ ਛੁੱਟੀ (Compensatory Holiday) ਸਬੰਧੀ ਉਪਬੰਧ ਲਾਗੂ ਰਹਿਣਗੇ ਤਾਂ ਜੋ ਸਬੰਧਤ ਕਾਮੇ ਅਤੇ ਕਰਮਚਾਰੀ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕਣ।

Scroll to Top