Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:47 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਵੱਲੋਂ ਸਫਾਈ ਪ੍ਰਬੰਧ ਮਜ਼ਬੂਤ ਕਰਨ ਲਈ ਸੈਨਟਰੀ ਇੰਸਪੈਕਟਰਾਂ ਦੇ ਏਰੀਏ ਮੁੜ ਵੰਡੇ- ਮੇਅਰ, ਕਮਿਸ਼ਨਰ

ਨਗਰ ਨਿਗਮ ਵੱਲੋਂ ਸਫਾਈ ਪ੍ਰਬੰਧ ਮਜ਼ਬੂਤ ਕਰਨ ਲਈ ਸੈਨਟਰੀ ਇੰਸਪੈਕਟਰਾਂ ਦੇ ਏਰੀਏ ਮੁੜ ਵੰਡੇ- ਮੇਅਰ, ਕਮਿਸ਼ਨਰ

ਪਟਿਆਲਾ , 5 ਮਾਰਚ – ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਫਾਈ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੈਨਟਰੀ ਇੰਸਪੈਕਟਰਾਂ ਅਤੇ ਸੁਪਰਵਾਈਜ਼ਰਾਂ ਦੇ ਏਰੀਏ ਦੀ ਨਵੀਂ ਵੰਡ ਕੀਤੀ ਗਈ ਹੈ। ਇਹ ਫੈਸਲਾ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਜੋ ਵੱਖ-ਵੱਖ ਵਾਰਡਾਂ ਵਿੱਚ ਸਫਾਈ ਦੇ ਕੰਮ ਦੀ ਨਿਗਰਾਨੀ ਸੁਚਾਰੂ ਢੰਗ ਨਾਲ ਹੋ ਸਕੇ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਸ਼ਹਿਰ ਦੀ ਵਧ ਰਹੀ ਆਬਾਦੀ ਅਤੇ ਵਾਰਡਾਂ ਵਿੱਚ ਸਫਾਈ ਦੇ ਕੰਮ ਨੂੰ ਹੋਰ ਸੁਧਾਰਨ ਲਈ ਸੈਨਟਰੀ ਸਟਾਫ਼ ਦੀ ਜ਼ਿੰਮੇਵਾਰੀਆਂ ਵਿੱਚ ਬਦਲਾਅ ਕੀਤਾ ਗਿਆ ਹੈ। ਨਵੀਂ ਵੰਡ ਦੇ ਤਹਿਤ ਸ੍ਰੀ ਹਰਵਿੰਦਰ ਸਿੰਘ, ਸੈਨਟਰੀ ਇੰਸਪੈਕਟਰ ਹੁਣ ਵਾਰਡ ਨੰਬਰ 22 ਤੋਂ 30, ਸ੍ਰੀ ਜਗਤਾਰ ਸਿੰਘ, ਸੈਨਟਰੀ ਇੰਸਪੈਕਟਰ ਵਾਰਡ ਨੰਬਰ 32,34 ਤੋਂ 36 ਅਤੇ 39, ਸ੍ਰੀ ਰਿਸ਼ਭ ਗੁਪਤਾ, ਸੈਨਟਰੀ ਇੰਸਪੈਕਟਰ ਵਾਰਡ ਨੰਬਰ 50, 54 ਤੋਂ 58 ਅਤੇ 60, ਸ੍ਰੀ ਰਾਜੇਸ਼ ਕੁਮਾਰ, ਸੈਨਟਰੀ ਇੰਸਪੈਕਟਰ ਵਾਰਡ ਨੰਬਰ 10 ਤੋਂ 21,ਸ੍ਰੀ ਮੋਹਿਤ ਜਿੰਦਲ, ਸੈਨਟਰੀ ਇੰਸਪੈਕਟਰ ਨੂੰ ਵਾਰਡ ਨੰਬਰ 1 ਤੋਂ 9 ਅਤੇ 59 , ਸ੍ਰੀ ਇੰਦਰਜੀਤ ਸਿੰਘ, ਸੈਨਟਰੀ ਇੰਸਪੈਕਟਰ ਨੂੰ ਵਾਰਡ ਨੰਬਰ 42, 44 ਤੋਂ 49, 51 ਤੋਂ 53 , ਸ੍ਰੀਮਤੀ ਗੋਗਾ ਰਾਣੀ, ਸੈਨਟਰੀ ਇੰਸਪੈਕਟਰ ਅਤੇ ਸ੍ਰੀ ਕੁਲਦੀਪ ਰੱਤਾ ਸੁਪਰਵਾਈਜ਼ਰ ਨੂੰ ਵਾਰਡ ਨੰਬਰ 37, 38 ਅਤੇ 43 , ਸ੍ਰੀ ਨਰਿੰਦਰ ਕੁਮਾਰ ਸੈਨਟਰੀ ਸੁਪਰਵਾਈਜ਼ਰ ਨੂੰ ਵਾਰਡ ਨੰਬਰ 31, 33, 40 ਅਤੇ 41 ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਮੇਅਰ ਅਤੇ ਕਮਿਸ਼ਨਰ ਵੱਲੋ ਸਾਂਝੇ ਤੌਰ ਤੇ ਕਿਹਾ ਗਿਆ ਕਿ ਵਾਰਡਾਂ ਦੇ ਸਫਾਈ ਕੰਮ ਦੀ ਨਿਗਰਾਨੀ ਤੋਂ ਇਲਾਵਾ ਜੋ ਪ੍ਰੋਜੈਕਟ ਅਤੇ ਵਿਸ਼ੇਸ਼ ਕੰਮ ਪਹਿਲਾਂ ਤੋਂ ਹੀ ਸੈਨਟਰੀ ਇੰਸਪੈਕਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਅਲਾਟ ਕੀਤੇ ਗਏ ਹਨ, ਉਹ ਪਹਿਲਾਂ ਦੀ ਤਰ੍ਹਾਂ ਹੀ ਉਨ੍ਹਾਂ ਵੱਲੋਂ ਜਾਰੀ ਰੱਖੇ ਜਾਣਗੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਵਿੱਚ ਵੀ ਸਫਾਈ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਨਗਰ ਨਿਗਮ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਲਈ ਸਾਰੇ ਸੈਨਟਰੀ ਇੰਸਪੈਕਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਏਰੀਏ ਵਿੱਚ ਨਗਰ ਸੁਧਾਰ ਟਰੱਸਟ ਦੀ ਕੋਈ ਕਲੋਨੀ ਆਉਂਦੀ ਹੈ ਤਾਂ ਉੱਥੇ ਵੀ ਸਾਫ਼-ਸਫਾਈ ਦਾ ਪੂਰਾ ਧਿਆਨ ਰੱਖਿਆ ਜਾਵੇ।

ਉਨ੍ਹਾਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਨਗਰ ਨਿਗਮ ਦੀ ਪਹਿਲ ਹੈ ਅਤੇ ਇਸ ਦਿਸ਼ਾ ਵਿੱਚ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।

Scroll to Top