Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:54 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ : ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ : ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

ਪਟਿਆਲਾ, 25 ਮਾਰਚ – ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਸ਼ਹਿਰ ਵਿੱਚ ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ ਕੀਤੀ ਗਈ, ਜੋ ਸਫਾਈ ਪ੍ਰਬੰਧ ਵਿੱਚ ਨਵੀਂ ਤਕਨਾਲੋਜੀ ਦੀ ਮਿਸਾਲ ਹੈ।ਇਸ ਮੌਕੇ ‘ਤੇ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਸ਼ਹਿਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਨਵੀਂ ਮਸ਼ੀਨ ਸੜਕਾਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਤੋਂ ਕੂੜਾ ਇਕੱਠਾ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਪਹਿਲਾਂ ਸਫਾਈ ਕਰਮਚਾਰੀਆਂ ਨੂੰ ਕੂੜਾ ਇਕੱਠਾ ਕਰਨ ਲਈ ਕਾਫ਼ੀ ਮਿਹਨਤ ਕਰਨੀ ਪੈਂਦੀ ਸੀ, ਪਰ ਇਸ ਮਸ਼ੀਨ ਦੇ ਆਉਣ ਨਾਲ ਉਹਨਾਂ ਦਾ ਕੰਮ ਕਾਫ਼ੀ ਹੱਦ ਤੱਕ ਆਸਾਨ ਹੋ ਜਾਵੇਗਾ। ਮਸ਼ੀਨ ਵਿੱਚ ਲੱਗੇ ਆਧੁਨਿਕ ਸਕਸ਼ਨ ਸਿਸਟਮ ਰਾਹੀਂ ਕੂੜਾ ਤੇਜ਼ੀ ਨਾਲ ਚੁੱਕਿਆ ਜਾਂਦਾ ਹੈ ਅਤੇ ਮਸ਼ੀਨ ਦੇ ਅੰਦਰ ਇਕੱਠਾ ਕੀਤਾ ਜਾਂਦਾ ਹੈ, ਜਿਸ ਨਾਲ ਸਫਾਈ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਆਵੇਗਾ। ਉਹਨਾਂ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਮਸ਼ੀਨਾਂ ਨਾਲ ਨਾ ਸਿਰਫ ਸਫਾਈ ਦਾ ਕੰਮ ਤੇਜ਼ ਹੋਵੇਗਾ, ਸਗੋਂ ਮਨੁੱਖੀ ਮਿਹਨਤ ਵਿੱਚ ਵੀ ਕਮੀ ਆਵੇਗੀ ਅਤੇ ਸ਼ਹਿਰ ਦੀਆਂ ਸੜਕਾਂ ਹੋਰ ਵੀ ਸਾਫ਼-ਸੁਥਰੀਆਂ ਨਜ਼ਰ ਆਉਣਗੀਆਂ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਆਧੁਨਿਕ ਮਸ਼ੀਨਾਂ ਲਿਆਂਦੀਆਂ ਜਾਣਗੀਆਂ ਤਾਂ ਜੋ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ‘ਤੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨੇ ਵੀ ਇਸ ਨਵੀਂ ਮਸ਼ੀਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਸਫਾਈ ਪ੍ਰਣਾਲੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਹੋਰ ਵੀ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣ ਕੇ ਸਾਹਮਣੇ ਆਵੇਗਾ।

Scroll to Top