ਨਵਜੋਤ ਕੌਰ ਸਿੱਧੂ ਨਹੀ ਲੜਨਗੇ ਲੋਕ ਸਭਾ ਚੋਣ : ਸਿੱਧੂ

ਨਵਜੋਤ ਕੌਰ ਸਿੱਧੂ ਨਹੀ ਲੜਨਗੇ ਲੋਕ ਸਭਾ ਚੋਣ : ਸਿੱਧੂ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਲੋਕ ਸਭਾ ਚੋਣਾਂ ‘ਚ ਹਿੱਸਾ ਲੈਣ ਨੂੰ ਲੈ ਕੇ ਤਸਵੀਰ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਨੇ ਬੀਤੇ ਸ਼ੁੱਕਰਵਾਰ ਨੂੰ ਇੰਟਰਨੈੱਟ ਮੀਡੀਆ ‘ਤੇ ਇਸ ਗੱਲ ਦਾ ਖੁਲਾਸਾ ਕੀਤਾ।
ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਐਕਸ ‘ਤੇ ਪੋਸਟ ਕੀਤਾ ਕਿ ਉਹ ਅੱਜ ਯਮੁਨਾਨਗਰ ‘ਚ ਡਾ: ਰੁਪਿੰਦਰ ਨੂੰ ਮਿਲੇ। ਪਤਨੀ (ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ ਅਤੇ ਇਹ ਕੁਝ ਮਹੀਨਿਆਂ ਤੱਕ ਜਾਰੀ ਰਹੇਗਾ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਉਸ ਦਾ ਧਿਆਨ ਸਿਰਫ਼ ਆਪਣੀ ਸਿਹਤ ‘ਤੇ ਹੀ ਰਹੇਗਾ। ਉਸ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਕਿਆਸਅਰਾਈਆਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।

Leave a Comment

Your email address will not be published. Required fields are marked *

Scroll to Top