Breaking

ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ
Thursday, 23 Jul 2026 | 2:07 am

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਰਾਸ਼ਨ ਕਾਰਡ ਬਨਾਉਣ ਲਈ ਅਰਜ਼ੀਆਂ 11 ਅਗਸਤ ਤੱਕ ਲਈਆਂ ਜਾਣਗੀਆਂ- ਡਾ. ਰਵਿੰਦਰ ਕੌਰ

ਨਵੇਂ ਰਾਸ਼ਨ ਕਾਰਡ ਬਨਾਉਣ ਲਈ ਅਰਜ਼ੀਆਂ 11 ਅਗਸਤ ਤੱਕ ਲਈਆਂ ਜਾਣਗੀਆਂ- ਡਾ. ਰਵਿੰਦਰ ਕੌਰ

ਪਟਿਆਲਾ, 22 ਜੁਲਾਈ : ਪਟਿਆਲਾ ਦੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਡਾ. ਰਵਿੰਦਰ ਕੌਰ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੀਤੇ ਐਲਾਨ ਅਤੇ ਪੰਜਾਬ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ।ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ, ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਇਟ http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ।

ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ।ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ (ਸੀਐਸਸੀ)ਜਾ ਕੇ ਅਨਲਾਇਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/ਸੀਐਸਸੀ ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ‘ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ।

ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਨੇ ਹੋਰ ਕਿਹਾ ਕਿ ਬਿਨੈਕਾਰ ਆਪਣੀ ਅਰਜ਼ੀ ਖੁੱਦ ਵੀ ਸਿੱਧੇ ਤੌਰ ‘ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ।

Scroll to Top