ਨਸ਼ਾ ਤਸੱਕਰਾਂ ਵਿਰੁੱਧ ਪੰਜਾਬ ਪੁਲਸ ਦੀ ਮੁਹਿੰਮ, 100 ਤੋ ਵਧ ਕੀਤੇ ਗ੍ਰਿਫਤਾਰ

ਮੋਗਾ, 6 ਜੂਨ 2026 : ਨਸ਼ਿਆਂ ਦੀ ਰੋਕਥਾਮ ਅਤੇ ਪਿੰਡ ਪੱਧਰ ‘ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਮਕਸਦ ਨਾਲ ਮੋਗਾ ਪੁਲਿਸ ਵੱਲੋਂ ਚਲਾਈਆਂ ਗਈਆਂ “ਨਸ਼ਿਆਂ ਵਿਰੁੱਧ ਜੰਗ” ਦੇ ਤਹਿਤ ਪੰਜਾਬ ਪੁਲਸ ਨੇ ਵਖ ਵਖ ਮਾਮਲਿਆਂ ਵਿਚ 100 ਤੋ ਵਧ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ 23 ਮਈ ਤੋਂ 5 ਜੂਨ ਤੱਕ ਚੱਲੇ ਵਿਸ਼ੇਸ਼ ਅਭਿਆਨ ਦੌਰਾਨ ਪੁਲਿਸ ਨੇ 78 ਕੇਸ ਦਰਜ ਕਰਕੇ 101 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ, ਖੇਡ ਕਲੱਬਾਂ ਅਤੇ ਸਮਾਜ ਦੇ ਮੋਹਰੀ ਵਿਅਕਤੀਆਂ ਨੂੰ ਨਾਲ ਜੋੜ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।

ਪੁਲਿਸ ਅਨੁਸਾਰ ਇਸ ਮਿਆਦ ਦੌਰਾਨ ਵੱਖ-ਵੱਖ ਕਾਰਵਾਈਆਂ ਵਿੱਚ 1,650 ਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ, 627 ਨਸ਼ੀਲੀਆਂ ਗੋਲੀਆਂ ਅਤੇ 41,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਨਸ਼ਾ ਤਸਕਰੀ ਨਾਲ ਸਬੰਧਤ 57 ਮਾਮਲਿਆਂ ਵਿੱਚ 69 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।

Scroll to Top