Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਵਿਰੁੱਧ ਲੜਾਈ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਡਾ. ਬਲਬੀਰ ਸਿੰਘ

ਨਸ਼ਿਆਂ ਵਿਰੁੱਧ ਲੜਾਈ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਡਾ. ਬਲਬੀਰ ਸਿੰਘ

ਪਟਿਆਲਾ , 23 ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਯੋਜਿਤ ਇੱਕ ਰੋਜ਼ਾ ਸਮਰੱਥਾ ਉਸਾਰੀ ਸਿਖਲਾਈ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਿਖਲਾਈ ਪ੍ਰੋਗਰਾਮ ਸਹਾਇਕ ਅਤੇ ਸਰਕਾਰੀ ਕਾਲਜਾਂ ਦੇ ਨੋਡਲ ਅਫਸਰਾਂ ਲਈ ਆਯੋਜਿਤ ਕੀਤਾ ਗਿਆ ਸੀ, ਜਿਸਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਨੂੰ ਮਜ਼ਬੂਤ ਕਰਨਾ ਸੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਸਰਕਾਰ ਵੱਲੋਂ ਚਲਾਈ ਜਾ ਰਹੀ 10 ਲੱਖ ਰੁਪਏ ਦੀ ਇੰਸ਼ੋਰੈਂਸ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਸੜਕਾਂ, ਸਿਹਤ, ਸਿੱਖਿਆ, 24 ਘੰਟੇ ਬਿਜਲੀ ਸਪਲਾਈ, ਪਾਰਕਾਂ ਅਤੇ ਖੇਡ ਮੈਦਾਨਾਂ ਦੇ ਵਿਕਾਸ, ਹੜ੍ਹਾਂ ਤੋਂ ਰਾਹਤ ਵਰਗੇ ਅਨੇਕਾਂ ਲੋਕ-ਹਿਤੈਸ਼ੀ ਕੰਮ ਕਰ ਰਹੀ ਹੈ, ਜਿਨ੍ਹਾਂ ਰਾਹੀਂ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਇਆ ਜਾ ਰਿਹਾ ਹੈ।
ਇਸ ਸਮਾਗਮ ਦਾ ਸੰਚਾਲਨ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਅਕ ਸੰਸਥਾਵਾਂ ਦੀ ਭੂਮਿਕਾ ਜਾਗਰੂਕ, ਜ਼ਿੰਮੇਵਾਰ ਅਤੇ ਸਿਹਤਮੰਦ ਨੌਜਵਾਨ ਤਿਆਰ ਕਰਨ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਨੋਡਲ ਅਫਸਰਾਂ ਨੂੰ ਅਪੀਲ ਕੀਤੀ ਕਿ ਉਹ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਲਗਾਤਾਰ ਪ੍ਰੋਤਸਾਹਿਤ ਕਰਨ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਵਿੱਚ ਨਸ਼ਾ ਮੁਕਤੀ ਬਾਰੇ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੇ ਆਹਾਰ-ਵਿਹਾਰ ਉੱਤੇ ਖਾਸ ਧਿਆਨ ਦੇਣ। ਓਹਨਾ ਕਿਹਾ ਕਿ ਜੇ ਬੱਚੇ ਤੰਦਰੁਸਤ ਹੋਣਗੇ ਤਾਂ ਹੀ ਪੰਜਾਬ ਤਰੱਕੀ ਦੇ ਰਾਹ ਤੇ ਅੱਗੇ ਵਧੇਗਾ। ਓਹਨਾ ਜ਼ੋਰ ਦਿੰਦਿਆ ਕਿਹਾ ਕਿ ਜੇਕਰ ਕੋਈ ਬੱਚਾ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸਨੂੰ ਡੀ ਐਡਿਕਸ਼ਨ ਸੈਂਟਰ ਵਿੱਚ ਭੇਜ ਕੇ ਇਲਾਜ ਕਰਵਾਇਆ ਜਾ ਸਕਦਾ ਹੈ। ਸਰਕਾਰ ਨਸ਼ਾ ਛੁਡਵਾਉਣ ਤੋ ਬਾਅਦ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹਈਆ ਕਰਵਾ ਰਹੀ ਹੈ।
       ਇਹ ਸਿਖਲਾਈ ਪ੍ਰੋਗਰਾਮ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਡਾਟਾ ਇੰਟੈਲੀਜੈਂਸ ਅਤੇ ਤਕਨੀਕੀ ਸਹਾਇਤਾ ਇਕਾਈ ਵੱਲੋਂ ਭਾਰਤ ਸਰਕਾਰ ਦੀ “ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ” ਸਕੀਮ ਤਹਿਤ ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਤਾਲਮੇਲ ਨੋਡਲ ਅਫ਼ਸਰ ਡਾ. ਗੁਰਪ੍ਰੀਤ ਕੌਰ ਸੰਧੂ ਵੱਲੋਂ ਕੀਤਾ ਗਿਆ। ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦਾ ਇੱਕ ਅਹਿਮ ਹਿੱਸਾ ਹੈ।
ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਕਾਲਜ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
Scroll to Top