Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:46 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਗਮ ਚੋਣਾਂ : ਆਪ ਨੂੰ ਮਿਲਿਆ ਬਹੁਮਤ : ਮੇਅਰ ਲਈ ਚਰਚਾ ਤੇਜ਼

ਨਿਗਮ ਚੋਣਾਂ : ਆਪ ਨੂੰ ਮਿਲਿਆ ਬਹੁਮਤ : ਮੇਅਰ ਲਈ ਚਰਚਾ ਤੇਜ਼

ਮੋਹਾਲੀ, 30 ਮਈ : ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਹਾਸਲ ਕਰਦੇ ਹੋਏ ਨਿਗਮ ਵਿੱਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ ਹੈ। ਹੁਣ ਨਗਰ ਨਿਗਮ ਵਿਖੇ ਮੇਅਰ ਨੂੰ ਲੈ ਕੇ ਚਰਚਾਵਾਂ ਤੇਜ ਹੋ ਗਈਆਂ ਹਨ।

ਜਾਣਕਾਰੀ ਦੇ ਅਨੁਸਾਰ ਨਤੀਜਿਆਂ ਦੇ ਐਲਾਨ ਤੋਂ ਬਾਅਦ ਹੁਣ ਸ਼ਹਿਰ ਦੀ ਸਿਆਸਤ ਵਿੱਚ ਮੇਅਰ ਦੇ ਅਹੁਦੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਅੰਦਰੋਂ ਕਈ ਚਿਹਰੇ ਇਸ ਦੌੜ ਵਿੱਚ ਸਾਹਮਣੇ ਆ ਰਹੇ ਹਨ। ਚਰਚਾ ਹੈ ਕਿ ਪਾਰਟੀ ਜਲਦ ਹੀ ਮੇਅਰ ਦੇ ਨਾਮ ‘ਤੇ ਫੈਸਲਾ ਕਰ ਸਕਦੀ ਹੈ।

ਦਸ ਦਈਏ ਕਿ 50 ਵਿੱਚੋਂ 26 ਸੀਟਾਂ ਜਿੱਤ ਕੇ ਆਪ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ। ਕਾਂਗਰਸ 12 ਸੀਟਾਂ ਨਾਲ ਦੂਜੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੂੰ 4, ਭਾਜਪਾ ਨੂੰ 3 ਅਤੇ 4 ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ।

ਮੇਅਰ ਦੀ ਦੌੜ ਵਿੱਚ ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ ਅਤੇ ਸੁਖਦੇਵ ਸਿੰਘ ਪਟਵਾਰੀ ਦੇ ਨਾਮ ਸਭ ਤੋਂ ਅੱਗੇ ਦੱਸੇ ਜਾ ਰਹੇ ਹਨ। ਪਾਰਟੀ ਵਰਕਰਾਂ ਅਤੇ ਸਥਾਨਕ ਆਗੂਆਂ ਵਿਚਾਲੇ ਵੀ ਇਸ ਨੂੰ ਲੈ ਕੇ ਕਾਫ਼ੀ ਚਰਚਾ ਹੈ।

 

Scroll to Top