ਦਿੱਲੀ, 11 ਸਤੰਬਰ : ਨੇਪਾਲ ਵਿੱਚ ਬੀਤੇ ਦਿਨੀ ਹੋਏ ਬਹੁਤ ਵੱਡੇ ਰੋਸ ਪ੍ਰਦਰਸ਼ਨ ਦੌਰਾਨ ਜਿਥੇ ਕਈ ਲੋਕ ਜਖਮੀ ਹੋ ਗਏੇ, ਉਥੇ ਕਈਆਂ ਨੇ ਆਪਣੀ ਜਾਨ ਵੀ ਗੁਆ ਦਿੱਤੀ। ਜਾਣਕਾਰੀ ਅਨੁਸਾਰ ਇਸ ਹਿੰਸਕ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਵੀਰਵਾਰ ਨੂੰ ਇੱਕ ਜੇਲ੍ਹ ਵਿੱਚ ਸੁਰੱਖਿਆ ਕਰਮਚਾਰੀਆਂ ਨਾਲ ਹੋਈ ਝੜਪ ਵਿੱਚ ਤਿੰਨ ਕੈਦੀ ਮਾਰੇ ਗਏ ਹਨ, ਜਦੋਂ ਕਿ ਦੋ ਦਰਜਨ ਤੋਂ ਵੱਧ ਜੇਲ੍ਹਾਂ ਵਿੱਚੋਂ 15,000 ਤੋਂ ਵੱਧ ਕੈਦੀ ਫਰਾਰ ਹੋ ਗਏ ਹਨ। ਇਸ ਦੌਰਾਨ ਸੁਰੱਖਿਆ ਬਲਾਂ ਨਾਲ ਝੜਪਾਂ ਵਿੱਚ ਮਰਨ ਵਾਲੇ ਕੈਦੀਆਂ ਦੀ ਗਿਣਤੀ ਅੱਠ ਹੋ ਗਈ ਹੈ।
ਇਸ ਹਿੰਸਕ ਅੰਦੋਲਨ ਨੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਮੰਗਲਵਾਰ ਨੂੰ ਅਸਤੀਫਾ ਦੇਣ ਲਈ ਮਜਬੂਰ ਕੀਤਾ ਸੀ। ਜਿਸ ਤੋਂ ਬਾਅਦ ਨੇਪਾਲੀ ਸੈਨਾ ਨੇ ਦੇਸ਼ ਭਰ ਵਿੱਚ ਗੰਭੀਰ ਕਾਨੂੰਨ ਵਿਵਸਥਾ ਦੀ ਸਥਿਤੀ ਕਾਰਨ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ।
ਸੂਤਰ ਨੇ ਦੱਸਿਆ ਕਿ ਝੜਪ ਉਦੋਂ ਸ਼ੁਰੂ ਹੋਈ ਜਦੋਂ ਕੈਦੀਆਂ ਨੇ ਇੱਕ ਗੈਸ ਸਿਲੰਡਰ ਦੀ ਵਰਤੋਂ ਕਰਕੇ ਧਮਾਕਾ ਕਰਦਿਆਂ ਜੇਲ੍ਹ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਉਪਰ ਤੁਰੰਤ ਅਧਿਕਾਰੀਆਂ ਵਲੋ ਕਾਰਵਾਈ ਕੀਤੀ ਗਈ।