Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਵਿਧਾਇਕ ਕੋਹਲੀ ਦਾ ਕੀਤਾ ਸਨਮਾਨ

ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਵਿਧਾਇਕ ਕੋਹਲੀ ਦਾ ਕੀਤਾ ਸਨਮਾਨ

ਪਟਿਆਲਾ, 25 ਅਕਤੂਬਰ : ਪਟਿਆਲਾ ਸ਼ਹਿਰ ਦੇ ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਅੱਜ ਪਟਿਆਲਾ ਹਲਕੇ ਦੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਦਾ ਸਨਮਾਨ  ਕੀਤਾ ਕਿ ਇਸ ਵਾਰੀ ਦੀਵਾਲੀ ਦੇ ਮੌਕੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਦੁਕਾਨਦਾਰਾਂ ਨੇ ਕਿਹਾ ਕਿ ਵਿਧਾਇਕ ਕੋਹਲੀ ਅਤੇ ਪ੍ਰਸ਼ਾਸਨ ਦੇ ਸਹਿਯੋਗ ਕਾਰਨ ਪੂਰੀ ਮਾਰਕੀਟ ਵਿਚ ਸ਼ਾਂਤੀਪੂਰਨ ਮਾਹੌਲ ਬਣਿਆ ਰਿਹਾ ਅਤੇ ਲੋਕਾਂ ਨੇ ਖੁਸ਼ੀ ਨਾਲ ਖਰੀਦਦਾਰੀ ਕੀਤੀ।
   ਦੁਕਾਨਦਾਰਾਂ ਨੇ ਦੱਸਿਆ ਕਿ ਹਰ ਸਾਲ ਦੀਵਾਲੀ ਦੇ ਦਿਨਾਂ ਦੌਰਾਨ ਪਟਾਕਾ ਮਾਰਕੀਟ ਵਿਚ ਕਈ ਵਾਰ ਟ੍ਰੈਫਿਕ ਜਾਮ, ਦੀ ਸਮੱਸਿਆ ਆਉਂਦੀ ਸੀ, ਪਰ ਇਸ ਵਾਰ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸਮੇਂ ਸਿਰ ਪ੍ਰਸ਼ਾਸਨ ਨਾਲ ਬੈਠਕ ਕਰਕੇ ਸਾਰੀਆਂ ਤਿਆਰੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਿਸ ਕਾਰਨ  ਨਾ ਕੇਵਲ ਮਾਰਕੀਟ ਸੁਚਾਰੂ ਢੰਗ ਨਾਲ ਚੱਲੀ, ਸਗੋਂ ਗਾਹਕਾਂ ਲਈ ਵੀ ਆਉਣ-ਜਾਣ ਦੀ ਸਹੂਲਤ ਆਸਾਨ ਹੋਈ।
ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਸ਼ਾਂਤੀ, ਸਫਾਈ ਅਤੇ ਸੁਵਿਧਾ ਬਣਾਈ ਰੱਖਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸਮੇਂ ਲੋਕਾਂ ਦੀ ਖੁਸ਼ੀ ਵਿਚ ਰੁਕਾਵਟ ਨਾ ਆਵੇ, ਇਹ ਯਕੀਨੀ ਬਣਾਉਣਾ ਉਹਨਾਂ ਦਾ ਧਾਰਮਿਕ ਤੇ ਨੈਤਿਕ ਫਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਨੀਤੀਆਂ ਦਾ ਨਤੀਜਾ ਹੈ, ਜੋ ਸਿੱਧੇ ਲੋਕਾਂ ਨਾਲ ਜੁੜ ਕੇ ਕੰਮ ਕਰਨ ‘ਤੇ ਵਿਸ਼ਵਾਸ ਰੱਖਦੇ ਹਨ।
ਵਿਧਾਇਕ ਕੋਹਲੀ ਨੇ ਮਾਰਕੀਟ ਦੇ ਦੁਕਾਨਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਹਰ ਜਾਇਜ਼ ਮੰਗਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਜਾਵੇਗਾ। ਦੁਕਾਨਦਾਰਾਂ ਨੇ ਇਸ ਮੌਕੇ ਕਿਹਾ ਕਿ ਪਹਿਲੀ ਵਾਰ ਕਿਸੇ ਵਿਧਾਇਕ ਨੇ ਉਨ੍ਹਾਂ ਦੀਆਂ ਛੋਟੀਆਂ-ਛੋਟੀਆਂ ਚਿੰਤਾਵਾਂ ਨੂੰ ਇੰਨੀ ਗੰਭੀਰਤਾ ਨਾਲ ਸੁਣਿਆ ਤੇ ਹੱਲ ਕੀਤਾ ਹੈ।
ਦੁਕਾਨਦਾਰਾਂ ਵੱਲੋਂ ਵਿਧਾਇਕ ਕੋਹਲੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਧੰਨਵਾਦ ਪ੍ਰਗਟ ਕੀਤਾ ਗਿਆ ਕਿ ਉਹ ਹਮੇਸ਼ਾ ਲੋਕਾਂ ਦੇ ਵਿਚਕਾਰ ਰਹਿ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ ਰਹਿੰਦੇ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਜਿੰਮੀ ਗੁਪਤਾ, ਕੇਸ਼ਵ ਬਾਂਸਲ, ਰੋਹਿਤ, ਦੀਪਕ ਬਾਂਸਲ, ਮੁਨੀਸ਼, ਪਵਨ ਜਿੰਦਲ, ਸਤੀਸ਼ ਜਿੰਦਲ , ਸਵਪਨ ਕੋਹਲੀ, ਸੰਜੇ ਦੱਤ, ਸੁਨੀਲ ਸਿੰਗਲਾ, ਵਿੱਕੀ, ਮਾਨਵ ਅਤੇ  ਰਹਿਮਨ ਮੌਜੂਦ ਸਨ।
Scroll to Top