ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 9 ਚਲਾਨ, 1450 ਰੁਪਏ ਜੁਰਮਾਨਾ
ਪਟਿਆਲਾ 21 ਜੁਲਾਈ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਤ੍ਰਿਪੜੀ, ਸਿਓਨਾ ਰੋਡ ਅਤੇ ਸਰਹਿੰਦ ਰੋਡ ਪਟਿਆਲਾ ‘ਚ ਵਿਸ਼ੇਸ਼ ਜਾਂਚ ਕੀਤੀ ਗਈ।
ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਜਾਂਚ ਦੌਰਾਨ ਕੋਟਪਾ ਐਕਟ ਦੀਆਂ ਧਾਰਾਵਾਂ 4 ਅਤੇ 6 ਦੀ ਉਲੰਘਣਾ ਕਰਨ ਵਾਲਿਆਂ ਦੇ 9 ਚਲਾਨ ਕੱਟੇ ਗਏ, ਜਿਨ੍ਹਾਂ ਤੋਂ 1,450 ਰੁਪਏ ਜੁਰਮਾਨਾ ਵਸੂਲਿਆ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।
ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਅਤੇ ਜਾਗਰੂਕਤਾ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ। ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਤੰਬਾਕੂ ਰਹਿਤ ਸਮਾਜ ਯਕੀਨੀ ਬਣਾਇਆ ਜਾ ਸਕੇ।