Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:12 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਸੁੰਦਰੀਕਰਨ ਲਈ ਮੇਅਰ ਸਖ਼ਤ; ਨਜਾਇਜ਼ ਕਬਜ਼ੇ ਹਟਾਉਣ ਲਈ ਅਲਟੀਮੇਟਮ

ਪਟਿਆਲਾ ਦੇ ਸੁੰਦਰੀਕਰਨ ਲਈ ਮੇਅਰ ਸਖ਼ਤ; ਨਜਾਇਜ਼ ਕਬਜ਼ੇ ਹਟਾਉਣ ਲਈ ਅਲਟੀਮੇਟਮ

ਪਟਿਆਲਾ, 24 ਜੂਨ – ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਜਾਮ-ਮੁਕਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਮ ਦੀ ਹੈਲਥ ਸ਼ਾਖਾ, ਬਿਲਡਿੰਗ ਸ਼ਾਖਾ ਅਤੇ ਲੈਂਡ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਗਈ, ਜਿਸ ਵਿੱਚ ਸੜਕਾਂ ‘ਤੇ ਪਏ ਮਲਬੇ, ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਤੋਂ ਬਾਹਰ ਕੀਤੇ ਗਏ ਨਜਾਇਜ਼ ਕਬਜ਼ਿਆਂ (ਐਨਕਰੋਚਮੈਂਟ), ਨਾਈਟ ਵੈਂਡਿੰਗ ਅਤੇ ਸ਼ਹਿਰ ਵਿੱਚ ਸਰਕਾਰੀ ਪ੍ਰਾਪਰਟੀਆਂ ‘ਤੇ ਹੋ ਰਹੀ ਡਿਫ਼ੇਸਮੈਂਟ ਦੇ ਮੁੱਦਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਵੱਖ-ਵੱਖ ਬ੍ਰਾਂਚ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੜਕਾਂ ‘ਤੇ ਪਏ ਮਲਬੇ ਅਤੇ ਦੁਕਾਨਦਾਰਾਂ ਵੱਲੋਂ ਕੀਤੀ ਗਈ ਐਨਕਰੋਚਮੈਂਟ ਨੂੰ ਹਟਾਉਣ ਲਈ ਸਬੰਧਤ ਲੋਕਾਂ ਨੂੰ ਸਿਰਫ਼ 3 ਦਿਨਾਂ ਦਾ ਸਮਾਂ ਦਿੱਤਾ ਜਾਵੇ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਵਿੱਚ ਮੁਨਿਆਦੀ ਕਰਵਾਈ ਜਾਵੇ। ਮੇਅਰ ਨੇ ਸਪੱਸ਼ਟ ਕੀਤਾ ਕਿ ਨਜਾਇਜ਼ ਕਬਜ਼ਿਆਂ ਕਾਰਨ ਟ੍ਰੈਫਿਕ ਵਿੱਚ ਕਾਫ਼ੀ ਵਿਘਨ ਪੈਂਦਾ ਹੈ ਅਤੇ ਸ਼ਹਿਰ ਵਿੱਚ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ, ਜਿਸ ਕਾਰਨ 3 ਦਿਨਾਂ ਦਾ ਸਮਾਂ ਬੀਤਣ ਤੋਂ ਬਾਅਦ ਕਾਨੂੰਨ ਅਨੁਸਾਰ ਚਲਾਨ ਕੱਟਣ ਦੀ ਕਾਰਵਾਈ ਆਰੰਭੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਜਿਹੜੀਆਂ ਫਰਮਾਂ ਵੱਲੋਂ ਸ਼ਹਿਰ ਦੀਆਂ ਉੱਘੀਆਂ ਥਾਵਾਂ ‘ਤੇ ਪੋਸਟਰ ਜਾਂ ਪੇਂਟਿੰਗ ਕਰਕੇ ਸ਼ਹਿਰ ਦੀ ਦਿੱਖ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ੍ਹਾਂ ਵਿਰੁੱਧ ‘ਪੰਜਾਬ ਪ੍ਰਾਪਰਟੀ ਡੀਫੇਸਮੈਂਟ ਰੋਕਥਾਮ ਐਕਟ’ ਅਧੀਨ ਚਲਾਨ ਜਾਰੀ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇ।
ਦੱਸ ਦੇਈਏ ਕਿ ਰਾਤ ਦੇ ਸਮੇਂ ਹੋਣ ਵਾਲੀ ਨਾਈਟ ਵੈਂਡਿੰਗ ਨੂੰ ਅਨੁਸ਼ਾਸਨ ਵਿੱਚ ਲਿਆਉਣ ਲਈ ਮੇਅਰ ਵੱਲੋਂ ਵਿਸ਼ੇਸ਼ ਨਿਰਦੇਸ਼ ਵੀ ਜਾਰੀ ਕੀਤੇ ਗਏ, ਜਿਸ ਤਹਿਤ ਵੈਂਡਿੰਗ ਲਾਇਸੈਂਸ ਚੈੱਕ ਕੀਤੇ ਜਾਣਗੇ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਹਰ ਰੇਹੜੀ ਦੇ ਅੱਗੇ ਡਸਟਬੀਨ ਲੱਗਿਆ ਹੋਵੇ। ਕੰਮ ਖ਼ਤਮ ਹੋਣ ਤੋਂ ਬਾਅਦ ਰੇਹੜੀਆਂ ਨੂੰ ਸੜਕ ਜਾਂ ਪਾਰਕਾਂ ਵਿੱਚ ਖੜ੍ਹਾ ਕਰਨ ਦੀ ਬਿਲਕੁਲ ਮਨਾਹੀ ਹੋਵੇਗੀ ਅਤੇ ਜੇਕਰ ਰੇਹੜੀਆਂ ਬੰਦ ਕਰਕੇ ਸੜਕ ‘ਤੇ ਪਾਈਆਂ ਜਾਂਦੀਆਂ ਹਨ, ਤਾਂ ਉਨ੍ਹਾਂ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ। ਮੀਟਿੰਗ ਦੇ ਅੰਤ ਵਿੱਚ ਮਾਨਯੋਗ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿਗਮ ਪ੍ਰਸ਼ਾਸਨ ਨੇ ਪਟਿਆਲਾ ਨੂੰ ਸਾਫ਼ ਅਤੇ ਸੁੰਦਰ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸ਼ਹਿਰ ਵਾਸੀਆਂ ਪਾਸੋਂ ਵੀ ਪੂਰਨ ਸਹਿਯੋਗ ਦੀ ਮੰਗ ਕੀਤੀ।
Scroll to Top