Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:59 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਾਸੀਆਂ ਲਈ ਵੱਡੀ ਰਾਹਤ : ਕਮਿਸ਼ਨਰ ਪਰਮਜੀਤ ਸਿੰਘ ਨੇ ਖੁਦ ਲਿਆ ਚਲ ਰਹੇ ਕੰਮਾ ਦਾ ਜਾਇਜ਼ਾ

ਪਟਿਆਲਾ ਵਾਸੀਆਂ ਲਈ ਵੱਡੀ ਰਾਹਤ : ਕਮਿਸ਼ਨਰ ਪਰਮਜੀਤ ਸਿੰਘ ਨੇ ਖੁਦ ਲਿਆ ਚਲ ਰਹੇ ਕੰਮਾ ਦਾ ਜਾਇਜ਼ਾ

ਪਟਿਆਲਾ 6 ਫ਼ਰਵਰੀ – ਪਟਿਆਲਾ ਸ਼ਹਿਰ ਦੇ ਨਿਵਾਸੀਆਂ ਲਈ ਇੱਕ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਮੇ ਸਮੇਂ ਤੋਂ ਖਸਤਾ ਹਾਲ ਸੜਕਾਂ ਦੀ ਮਾਰ ਝੱਲ ਰਹੇ ਸ਼ਹਿਰ ਵਾਸੀਆਂ ਦੀਆਂ ਮੰਗਾ ਪੂਰੀਆ ਹੁੰਦੀਆ ਨਜ਼ਰ ਆ ਰਹੀਆ ਹਨ। ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਹੁਣ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸੇ ਸਿਲਸਿਲੇ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਅੱਜ ਖੁਦ ਮੈਦਾਨ ਵਿੱਚ ਉਤਰ ਕੇ ਚੱਲ ਰਹੇ 6 ਕਰੋੜ ਦੇ ਸੜਕਾ ਸਬੰਧੀ ਚੱਲ ਰਹੇ ਵੱਖ ਵੱਖ ਕੰਮਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਕੰਮਾਂ ਵਿੱਚੋਂ ਇੱਕ ਪ੍ਰਮੁੱਖ ਕੰਮ ਕੋਹਲੀ ਟਰਾਂਸਪੋਰਟ ਤੋਂ ਰਾਜਪੁਰਾ ਰੋਡ ਤੱਕ ਜੰਗੀ ਪੱਧਰ ਤੇ ਜਾਰੀ ਕੰਕਰੀਟ ਸੜਕ ਦੇ ਕੰਮ ਦਾ ਨਿਰੀਖਣ ਕੀਤਾ।

ਦੱਸਣਯੋਗ ਹੈ ਕਿ ਇਹ ਸੜਕ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਲਈ ਲੰਮੇ ਸਮੇਂ ਤੋਂ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਸੀ। ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਸੜਕ ਲਗਭਗ 1300 ਫੁੱਟ ਲੰਬਾਈ ਅਤੇ 20 20 ਫੁੱਟ ਦੋਹਾ ਪਾਸੇ ਚੌੜਾਈ ਵਿੱਚ ਤਿਆਰ ਕੀਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ ਸੜਕ ਦੇ ਨਿਰਮਾਣ ਵਿੱਚ ਕੰਕਰੀਟ ਦੀ ਵਰਤੋਂ ਕੀਤੀ ਜਾ ਰਹੀ ਹੈ, ਤਾਂ ਜੋ ਇਸ ਦੀ ਮਿਆਦ ਲੰਬੀ ਹੋਵੇ ਅਤੇ ਬਾਰਿਸ਼ਾਂ ਦੇ ਦਿਨਾਂ ਵਿੱਚ ਸੜਕ ਜਲਦੀ ਖਰਾਬ ਨਾ ਹੋਵੇ।

ਮੁਆਇਨਾ ਕਰਨ ਉਪਰੰਤ ਗੱਲਬਾਤ ਦੌਰਾਨ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਚੱਲ ਰਹੇ ਕੰਮਾਂ ਨਾਲ ਸੰਬੰਧਤ ਇੰਜੀਨੀਅਰਾਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਸਹੀ ਢੰਗ ਨਾਲ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਿਹੜੀਆਂ ਸੜਕਾਂ ਦਾ ਕੰਮ ਅਜੇ ਬਾਕੀ ਹੈ ਜਾਂ ਅਧੂਰਾ ਹੈ, ਉਨ੍ਹਾਂ ਨੂੰ ਵੀ ਬਿਨਾਂ ਕਿਸੇ ਦੇਰੀ ਦੇ ਜਲਦ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਿਗਮ ਦਾ ਮੁੱਖ ਟੀਚਾ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਚੰਗੀ ਆਵਾਜਾਈ ਵਾਲਾ ਮਾਹੌਲ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਮੁੱਖ ਸੜਕਾਂ ਹੀ ਨਹੀਂ, ਸਗੋਂ ਪਟਿਆਲਾ ਸ਼ਹਿਰ ਦੇ ਕਈ ਅੰਦਰੂਨੀ ਹਿੱਸਿਆਂ ਅਤੇ ਵਾਰਡਾਂ ਵਿੱਚ ਵੀ ਨਿਗਮ ਵੱਲੋਂ ਕਈ ਇਲਾਕਿਆਂ ਵਿੱਚ ਪੇਵਰ ਬਲਾਕ ਲਗਾਉਣ ਅਤੇ ਕੰਕਰੀਟ ਦੀਆਂ ਸੜਕਾਂ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ ਅਤੇ ਲੋਕਾਂ ਨੂੰ ਚਿੱਕੜ ਅਤੇ ਟੋਇਆਂ ਤੋਂ ਮੁਕਤੀ ਮਿਲੇਗੀ।

– ਲੋਕਾਂ ਵਿੱਚ ਖੁਸ਼ੀ ਦੀ ਲਹਿਰ

ਸਥਾਨਕ ਲੋਕਾਂ ਨੇ ਨਗਰ ਨਿਗਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਇਨ੍ਹਾ ਸੜਕਾ ਦੇ ਬਣਨ ਦੀ ਉਡੀਕ ਕਰ ਰਹੇ ਸਨ। ਕਮਿਸ਼ਨਰ ਵੱਲੋਂ ਖੁਦ ਆ ਕੇ ਕੰਮ ਦਾ ਜਾਇਜ਼ਾ ਲੈਣ ਨਾਲ ਲੋਕਾਂ ਵਿੱਚ ਇਹ ਵਿਸ਼ਵਾਸ ਵਧਿਆ ਹੈ ਕਿ ਹੁਣ ਕੰਮ ਪਾਰਦਰਸ਼ੀ ਅਤੇ ਮਜ਼ਬੂਤ ਹੋਵੇਗਾ। ਉਹਨਾਂ ਕਿਹਾ ਕਿ ਨਿਗਮ ਵਲੋਂ ਆਉਣ ਵਾਲੇ ਮਹੀਨਿਆਂ ਵਿੱਚ ਹੋਰ ਵੀ ਕਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾ ਸਕੇ।

Scroll to Top