Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 26 Oct 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ਦੇ ਵਿੱਚ ਜਿੱਤਿਆ ਗੋਲਡ ਮੈਡਲ

ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ਦੇ ਵਿੱਚ ਜਿੱਤਿਆ ਗੋਲਡ ਮੈਡਲ

ਪਟਿਆਲਾ ਅਕਤੂਬਰ 26 : ਜਿਲਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲੇ ਜਿਲੇ ਦੀਆਂ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਬਾਸਕਟਬਾਲ ਦੇ ਕਨਵੀਨਰ ਕੋਚ ਰਮਨੀਕ ਅਹੂਜਾ ਅਤੇ ਅਤੇ ਕੋਚ ਗੁਰਮੀਤ ਸਿੰਘ ਨੇ ਦੱਸਿਆ ਅੰਡਰ-14 ਦੇ ਵਿੱਚ ਖਿਡਾਰਨਾਂ ਨੇ ਲੁਧਿਆਣਾ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੋਹਾਲੀ ਨੂੰ ਹਰਾ ਕੇ ਗੋਲਡ ਮੈਡਲ, ਅੰਡਰ-17 ਦੇ ਵਿੱਚ ਸਿਲਵਰ ਮੈਡਲ,ਅੰਡਰ 31 ਤੋਂ 40 ਦੇ ਵਿੱਚ ਸਿਲਵਰ ਮੈਡਲ ਜਿੱਤਿਆ।ਜਿਲਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਖਿਡਾਰਨਾਂ ਅਤੇ ਕੋਚਾਂ ਨੂੰ ਮੁਬਾਰਕਾਂ ਦਿੱਤੀਆਂ ।ਇਸ ਮੌਕੇ ਤੇ ਬਲਵਿੰਦਰ ਸਿੰਘ ਜੱਸਲ, ਅਮਨਦੀਪ ਕੌਰ,ਗੁਰਪ੍ਰੀਤ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Scroll to Top