Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 4:44 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਪ੍ਰਬੰਧਨ ਵਿੱਚ ਸਹਿਕਾਰਤਾ ਵਿਭਾਗ ਦੀ ਅਹਿਮ ਭੂਮਿਕਾ 

ਪਰਾਲੀ ਪ੍ਰਬੰਧਨ ਵਿੱਚ ਸਹਿਕਾਰਤਾ ਵਿਭਾਗ ਦੀ ਅਹਿਮ ਭੂਮਿਕਾ 

ਪਟਿਆਲਾ, 4 ਨਵੰਬਰ : ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰਤਾ ਵਿਭਾਗ ਵੱਲੋਂ ਜ਼ਮੀਨੀ ਪੱਧਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਉਣ ਲਈ ਜ਼ਿਲ੍ਹੇ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਇਸ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਇਸ ਦੇ ਬਦਲਵੇਂ ਪ੍ਰਬੰਧਾਂ ਦੀਆਂ ਸਹੂਲਤਾਂ ਵੀ ਉਨ੍ਹਾਂ ਤੱਕ ਪਹੁੰਚਾਈਆਂ ਜਾ ਸਕਣ।
ਇਹ ਜਾਣਕਾਰੀ ਦਿੰਦਿਆਂ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕਰਨ ਲਈ ਮਤੇ ਪਾਸ ਕੀਤੇ ਜਾ ਰਹੇ ਹਨ।
ਸਹਿਕਾਰਤਾ ਵਿਭਾਗ ਵੱਲੋਂ ਕਿਸਾਨਾਂ ਦੀ ਸਭ ਤੋਂ ਵੱਡੀ ਲੋੜ, ਭਾਵ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਉਪਲਬਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਸੁਪਰ ਸੀਡਰ, ਬੇਲਰ ਅਤੇ ਹੋਰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਸੂਚੀ ਤਿਆਰ ਕਰਕੇ ਸਭਾਵਾਂ ਵਿੱਚ ਫਲੈਕਸ ਬੋਰਡ ਲਗਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਆਪਣੇ ਨੇੜੇ ਉਪਲਬਧ ਮਸ਼ੀਨਰੀ ਅਤੇ ਸਹੂਲਤਾਂ ਬਾਰੇ ਆਸਾਨੀ ਨਾਲ ਜਾਣਕਾਰੀ ਮਿਲ ਸਕੇ।
 ਮਸ਼ੀਨਰੀ ਕਿਸਾਨਾਂ ਨੂੰ ਪਹਿਲਾਂ ਆਉ ਤੇ ਪਹਿਲਾਂ ਪਾਉ ਦੇ ਆਧਾਰ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਬਿਨਾਂ ਕਿਰਾਏ ਤੋਂ ਸੀਆਰਐਮ ਮਸ਼ੀਨਰੀ ਦੀ ਸਹੂਲਤ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਸ਼ੀਨਰੀ ਦੀ ਰੋਜ਼ਾਨਾ ਵਰਤੋਂ ਦੀ ਨਿਗਰਾਨੀ ਅਤੇ ਸਬੰਧਤ ਪੋਰਟਲ ’ਤੇ ਰਿਪੋਰਟਿੰਗ ਵੀ ਕੀਤੀ ਜਾ ਰਹੀ ਹੈ।
ਇਸ ਸਮੁੱਚੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਹਾਇਕ ਰਜਿਸਟਰਾਰਾਂ ਅਤੇ ਫੀਲਡ ਸਟਾਫ਼ ਨੂੰ ਸਰਗਰਮ ਕੀਤਾ ਗਿਆ ਹੈ। ਸਹਾਇਕ ਰਜਿਸਟਰਾਰਾਂ ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਹਿਕਾਰੀ ਸਭਾਵਾਂ ਦਾ ਦੌਰਾ ਕਰਕੇ ਜਾਗਰੂਕਤਾ ਗਤੀਵਿਧੀਆਂ, ਮਸ਼ੀਨਰੀ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਸੰਗਰਾਮ ਸਿੰਘ ਸੰਧੂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਰੱਖਦੀਆਂ ਹਨ ਅਤੇ ਇਸ ਕਰਕੇ ਪਰਾਲੀ ਪ੍ਰਬੰਧਨ ਦੀ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਇਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਭਾਗ ਦਾ ਉਦੇਸ਼ ਸਿਰਫ਼ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਸਹੂਲਤਾਂ ਨਾਲ ਜੋੜਨਾ ਵੀ ਹੈ।
Scroll to Top