Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Friday, 06 Nov 2026 | 11:15 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ‘ਤੇ ਨਿਗਰਾਨੀ ਲਈ ਪਟਿਆਲਾ ਜ਼ਿਲ੍ਹੇ ‘ਚ ਛੇ ਉਡਣ ਦਸਤੇ ਗਠਿਤ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ‘ਤੇ ਨਿਗਰਾਨੀ ਲਈ ਪਟਿਆਲਾ ਜ਼ਿਲ੍ਹੇ ‘ਚ ਛੇ ਉਡਣ ਦਸਤੇ ਗਠਿਤ

ਪਟਿਆਲਾ, 6 ਨਵੰਬਰ : ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਸਬੰਧੀ ਨਿਗਰਾਨੀ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਛੇ ਉਡਣ ਦਸਤੇ (ਫਲਾਇੰਗ ਸਕੁਐਡ) ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਿੱਚ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਜ਼ਾਨਾ ਦੌਰੇ ਕਰਕੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣਗੇ।
ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਕਾਰਵਾਈ ਮਾਣਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ.ਏ.ਕਿਊ.ਐਮ.) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ।
ਹੁਕਮਾਂ ਮੁਤਾਬਕ ਨਾਭਾ, ਪਟਿਆਲਾ, ਪਾਤੜਾਂ, ਸਮਾਣਾ, ਰਾਜਪੁਰਾ ਅਤੇ ਦੂਧਨਸਾਧਾਂ ਖੇਤਰਾਂ ਲਈ ਵੱਖ-ਵੱਖ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਗਈਆਂ ਹਨ। ਹਰੇਕ ਟੀਮ ਵਿੱਚ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਦੇ ਨਾਲ ਪੁਲਿਸ ਅਧਿਕਾਰੀ ਵੀ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਸਾਂਝੇ ਤੌਰ ’ਤੇ ਖੇਤਰ ਵਿੱਚ ਨਿਗਰਾਨੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਨਾਭਾ ਸਬ ਡਵੀਜ਼ਨ ਵਿੱਚ ਵਧੀਕ ਆਬਕਾਰੀ ਤੇ ਕਰ ਕਮਿਸ਼ਨਰ ਇਸ਼ਾ ਸਿੰਗਲ ਤੇ ਐਸ ਪੀ ਟਰੈਫਿਕ ਅਸ਼ੋਕ ਕੁਮਾਰ ਦੀ ਟੀਮ, ਪਟਿਆਲਾ ਸਬ ਡਵੀਜਨ ਵਿੱਚ ਏਡੀਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਐਸ ਪੀ ਸਿਟੀ ਮੋਹਿਤ ਅਗਰਵਾਲ, ਪਾਤੜਾਂ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੋਹਿੰਦਰਜੀਤ ਸਿੰਘ ਤੇ ਐਸ ਪੀ ਜਾਂਚ ਰਜੇਸ਼ ਛਿੱਬੜ, ਸਮਾਣਾ ਸਬ ਡਵੀਜ਼ਨ ਲਈ ਵਧੀਕ ਮੁੱਖ ਪ੍ਰਸ਼ਾਸਕ ਪੀਡੀਏ ਪਟਿਆਲਾ ਪਰਮਦੀਪ ਸਿੰਘ ਅਤੇ ਐਸ ਪੀ ਜਾਂਚ ਰਜੇਸ਼ ਛਿੱਬੜ, ਰਾਜਪੁਰਾ ਲਈ ਏਐਮਡੀ ਪੀਆਰਟੀਸੀ ਨਵਦੀਪ ਕੁਮਾਰ ਅਤੇ ਡੀਐਸਪੀ ਸਾਇਬਰ ਕਰਾਇਮ ਗੁਰਵੀਰ ਸਿੰਘ ਅਤੇ ਦੂਧਨਸਾਧਾਂ ਸਬਡਵੀਜਨ ਲਈ ਰੀਜਨਲ ਟਰਾਂਸਪੋਰਟ ਅਫ਼ਸਰ ਪੂਨਮਪ੍ਰੀਤ ਕੌਰ ਅਤੇ ਐਸ ਪੀ ਟਰੈਫਿਕ ਅਸ਼ੋਕ ਕੁਮਾਰ ਦੀ ਟੀਮ ਬਣਾਈ ਗਈ ਹੈ।
ਇਹ ਟੀਮਾਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਲੱਸਟਰ ਅਤੇ ਫੀਲਡ ਨੋਡਲ ਅਧਿਕਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਕਰਨਗੀਆਂ ਅਤੇ ਪਿੰਡਾਂ ਵਿੱਚ ਰੋਜ਼ਾਨਾ ਪੈਟਰੋਲਿੰਗ ਕਰਨਗੀਆਂ। ਇਸ ਤੋਂ ਇਲਾਵਾ, ਪਰਾਲੀ ਪ੍ਰਬੰਧਨ ਅਤੇ ਫਸਲੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਵੀ ਕਰਨਗੀਆਂ।
Scroll to Top